ਰੇਲਵੇ ਲਾਈਨ ਨੇੜੇ ਝਾੜੀਆਂ ’ਚੋਂ ਮਿਲੀ ਲਾਸ਼
ਸੁਨਾਮ ’ਚ ਸ਼ੱਕੀ ਹਾਲਾਤਾਂ ’ਚ ਨੌਜਵਾਨ ਦੀ ਮੌਤ
Publish Date: Tue, 31 Mar 2026 05:38 PM (IST)
Updated Date: Wed, 01 Apr 2026 04:07 AM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਸ਼ਹਿਰ ਵਿੱਚੋਂ ਲੰਘਦੀ ਜਾਖਲ ਲੁਧਿਆਣਾ ਰੇਲਵੇ ਲਾਈਨ ਦੇ ਨੇੜੇ ਝਾੜੀਆਂ ਚੋਂ ਪੁਲਿਸ ਨੂੰ ਇਕ ਨੌਜਵਾਨ ਦੀ ਸ਼ੱਕੀ ਹਲਾਤਾਂ ਵਿਚ ਲਾਸ਼ ਮਿਲੀ ਹੈ। ਜੀਆਰਪੀ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਰੇਲਵੇ ਅੰਡਰ ਬ੍ਰਿਜ ਤੇ ਫਲਾਈਓਵਰ ਦੇ ਵਿਚਕਾਰ ਰੇਲਵੇ ਲਾਈਨ ਦੀਆਂ ਝਾੜੀਆਂ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਪੁਲਿਸ ਵੱਲੋਂ ਤੁਰੰਤ ਲਾਸ਼ ਕਬਜੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (27) ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਕੁਲਾਰ ਖੁਰਦ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ। ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ ਤੇ ਸੱਚਾਈ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਹੀ ਸਾਹਮਣੇ ਆਵੇਗੀ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਜਗਦੇਵ ਸਿੰਘ ਤੇ ਚਾਚਾ ਹਰਵਿੰਦਰ ਸਿੰਘ ਦੇ ਬਿਆਨਾਂ ’ਤੇ ਬੀਐੱਨਐੱਸਐੱਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।