ਵੱਖ-ਵੱਖ ਪਾਰਟੀਆਂ ਛੱਡ ਕੇ ਨੌਜਵਾਨ ਹੋਏ ਅਕਾਲੀ ਦਲ ਵਿਚ ਸ਼ਾਮਲ
ਵੱਖ ਵੱਖ ਪਾਰਟੀਆਂ ਛੱਡ ਕੇ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
Publish Date: Fri, 13 Mar 2026 06:18 PM (IST)
Updated Date: Fri, 13 Mar 2026 06:21 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਮੰਡੀ ਗੋਬਿੰਦਗੜ ਵਿੱਚ ਨੌਜਵਾਨਾਂ ਦਾ ਪਾਰਟੀ ਨਾਲ ਜੁੜਨਾ ਸਿਰਫ਼ 2027 ਲਈ ਸ਼ੁਭ ਸੰਕੇਤ ਨਹੀਂ ਸਗੋਂ ਪੰਜਾਬ ਦਾ ਸਮੁੱਚਾ ਨੌਜਵਾਨ ਪੂਰੇ ਜੋਸ਼ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਏਗਾ। ਇਹ ਗੱਲ ਉਨ੍ਹਾਂ ਨੇ ਸੀਨੀਅਰ ਆਗੂ ਬਾਬਾ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਸਮਾਗਮ ਦੌਰਾਨ ਕਹੀ। ਇਸ ਮੌਕੇ ਯੂਥ ਆਗੂ ਕੰਵਲਦੀਪ ਸਿੰਘ ਮੰਡੀ ਗੋਬਿੰਦਗੜ੍ਹ ਦੀ ਅਗਵਾਈ ਕਈ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਰਾਜੂ ਖੰਨਾ ਨੇ ਇਨ੍ਹਾਂ ਨੂੰ ਪਾਰਟੀ ਵਿਚ ਭਰਪੂਰ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਅਤੇ ਕੰਵਲਦੀਪ ਸਿੰਘ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਜਰਨਲ ਸਕੱਤਰ ਐਲਾਨ ਕੀਤਾ। ਸਮਾਗਮ ’ਚ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਾਬਾ ਨਿਸ਼ਾਨ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਸਰਕਲ ਜਥੇਦਾਰ ਨਾਜ਼ਰ ਸਿੰਘ ਮੰਡੀ, ਰੌਸ਼ਨ ਸਿੰਘ ਮੰਡੀ, ਗੁਰਪ੍ਰੀਤ ਸਿੰਘ ਨੋਨੀ ਤੇ ਹਰਜੀਤ ਸਿੰਘ ਸੋਨੂੰ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਨੂੰ ਸਿਰੋਪਾਏ ਦੇ ਕੇ ਸਨਮਾਨਿਤ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦਾ ਹਰ ਵਾਸੀ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਗਰੰਟੀਆਂ ਤੇ ਵੋਟਾਂ ਦੀ ਠੱਗੀ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਿਹਾ ਹੈ। ਇਸ ਠੱਗੀ ਦਾ ਜਵਾਬ ਲੋਕ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਾ ਕੇ ਦੇਣਗੇ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਹਲਕਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹਲਕਾ ਅਮਲੋਹ ਦੀ ਰੈਲੀ 25 ਮਾਰਚ ਨੂੰ ਅਨਾਜ ਮੰਡੀ ਅਮਲੋਹ ਵਿਖੇ ਹੋਵੇਗੀ। ਉਨ੍ਹਾਂ ਹਲਕਾ ਅਮਲੋਹ ਦੇ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਜਿਨ੍ਹਾਂ ਨੌਜਵਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਗਈ ਉਨ੍ਹਾਂ ਵਿਚ ਪਰਵਿੰਦਰ ਸਿੰਘ, ਗੁਰਦੀਪ ਸਿੰਘ, ਦੀਪਕ ਯਾਦਵ, ਸੰਦੀਪ ਸਿੰਘ, ਜਗਜੀਤ ਸਿੰਘ, ਜੋਧਾਂ ਸਿੰਘ, ਗੁਰਕੀਰਤ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ ਆਦਿ ਪ੍ਰਮੁੱਖ ਹਨ।