ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਨੇ ਮਨਾਇਆ ਵਿਸ਼ਵ ਸਿਹਤ ਦਿਵਸ
ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਨੇ ਮਨਾਇਆ ਵਿਸ਼ਵ ਸਿਹਤ ਦਿਵਸ
Publish Date: Fri, 10 Apr 2026 05:25 PM (IST)
Updated Date: Fri, 10 Apr 2026 05:26 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਦੀ ਜ਼ੂਆਲੋਜੀਕਲ ਸੁਸਾਇਟੀ ਵੱਲੋਂ ਵਿਸ਼ਵ ਸਿਹਤ ਦਿਵਸ ਮੌਕੇ ‘ਸਿਹਤ ਲਈ ਇਕੱਠੇ: ਵਿਗਿਆਨ ਨਾਲ ਖੜ੍ਹੋ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਦਾ ਮੁੱਖ ਉਦੇਸ਼ ਸਿਹਤ ਦੇ ਪ੍ਰਚਾਰ ਵਿੱਚ ਵਿਗਿਆਨ ਦੀ ਭੂਮਿਕਾ ਨੂੰ ਉਜਾਗਰ ਕਰਨਾ ਸੀ। ਇਸ ਮੌਕੇ ਜ਼ੂਆਲੋਜੀਕਲ ਸੁਸਾਇਟੀ ਦੇ ਮੈਂਬਰਾਂ ਵੱਲੋਂ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਰੋਗਾਂ ਦੀ ਪਛਾਣ, ਇਲਾਜ ਅਤੇ ਰੋਕਥਾਮ ਵਿਚ ਵਿਗਿਆਨ ਦੀ ਮਹੱਤਤਾ ਬਾਰੇ ਵਡਮੁੱਲੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਮਨੁੱਖੀ, ਪਸ਼ੂ ਅਤੇ ਵਾਤਾਵਰਣ ਸਿਹਤ ਨੂੰ ਇਕੱਠੇ ਜੋੜਨ ਵਾਲੇ ‘ਵਨ ਹੈਲਥ’ ਅਪ੍ਰੋਚ ਦੀ ਮਹੱਤਤਾ ਵੀ ਸਮਝਾਈ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਬੋਰਡ ਤਿਆਰ ਕੀਤੇ ਗਏ ਜਿੱਥੇ ਵਿਦਿਆਰਥੀਆਂ ਨੇ ਸਟਿੱਕੀ ਨੋਟਸ ਰਾਹੀਂ ਸਿਹਤ ਅਤੇ ਵਿਗਿਆਨ ਬਾਰੇ ਆਪਣੇ ਸਕਾਰਾਤਮਕ ਵਿਚਾਰ ਸਾਂਝੇ ਕੀਤੇ ਅਤੇ ਨਿਯਮਿਤ ਕਸਰਤ, ਸੰਤੁਲਿਤ ਆਹਾਰ, ਘੱਟ ਸਕਰੀਨ ਸਮਾਂ ਅਤੇ ਪੂਰੀ ਨੀਂਦ ਵਰਗੀਆਂ ਸਿਹਤਮੰਦ ਆਦਤਾਂ ਅਪਣਾਉਣ ਦਾ ਸੰਕਲਪ ਕੀਤਾ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪਰਦੀਪ ਕੌਰ ਸੰਧੂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਦਿਨ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਭਾਗ ਦੇ ਡਾ. ਨੈਨਾ ਖੁੱਲਰ, ਪ੍ਰੋ. ਪਰਵੀਨ ਅਤੇ ਡਾ. ਹਰਸਿਮਰਨਜੀਤ ਸਿੰਘ ਮੌਜੂਦ ਸਨ। ਵਿਭਾਗ ਦੇ ਹੋਣਹਾਰ ਵਿਦਿਆਰਥੀਆਂ ਸਿਮਰਨਜੀਤ ਕੌਰ, ਮਨਪ੍ਰੀਤ ਕੌਰ, ਪ੍ਰੀਆ, ਆਕਾਸ਼, ਜਸਕਰਨ ਸਿੰਘ, ਸੁਰਿੰਦਰ ਸਿੰਘ, ਮਨਜੋਤ ਕੌਰ, ਰਾਜਪ੍ਰੀਤ ਕੌਰ, ਸਾਦੀਆ, ਮਨਵੀਰ ਕੌਰ, ਖੁਸ਼ੀ, ਗੁਰਜੋਤ ਕੌਰ, ਜਸਕਰਮਜੀਤ ਸਿੰਘ, ਹਸਨਪ੍ਰੀਤ, ਸਰਬਪ੍ਰੀਤ ਕੌਰ, ਗੁਰਸਿਮਰਨ ਕੌਰ, ਸਮਰਪ੍ਰੀਤ ਕੌਰ ਅਤੇ ਪ੍ਰਭਜੋਤ ਸਿੰਘ ਨੇ ਸਰਗਰਮੀ ਨਾਲ ਇਸ ਸਿੱਖਿਆ ਭਰਪੂਰ ਗਤੀਵਿਧੀ ’ਚ ਹਿੱਸਾ ਲਿਆ।