v> ਵਿਜੈ ਸੋਨੀ, ਫਗਵਾੜਾ : ਲਾਰਡ ਜੈਨ ਮਹਾਂਵੀਰ ਸਕੂਲ ਦੇ ਪ੍ਰਬੰਧਕਾਂ ਵੱਲੋਂ ਫ਼ੀਸਾਂ ਮੰਗਣ 'ਤੇ ਮਾਪੇ ਲੋਕ ਇਨਸਾਫ ਪਾਰਟੀ ਆਗੂ ਜਰਨੈਲ ਨੰਗਲ ਦੀ ਅਗਵਾਈ ਹੇਠ ਸਕੂਲ ਅੱਗੇ ਇਕੱਤਰ ਹੋ ਗਏ। ਬੱਚਿਆਂ ਦੇ ਮਾਪਿਆਂ ਨੇ ਆਖਿਆ ਕਿ ਬੱਚਿਆਂ ਨੂੰ ਆਨਲਾਈਨ ਪੜ੍ਹਾਉਣ ਦੇ ਬਾਵਜੂਦ ਸਕੂਲ ਪ੍ਰਬੰਧਕਾਂ ਵੱਲੋਂ ਪੂਰੀਆਂ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ। ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਦੇ ਸਿੱਖਿਆ ਮੰਤਰੀ ਨੇ ਇਕ ਬਿਆਨ ਜਾਰੀ ਕਰਦਿਆਂ ਆਖਿਆ ਸੀ ਕਿ ਕੋਈ ਵੀ ਸਕੂਲ ਪ੍ਰਬੰਧਕ ਬੱਚਿਆਂ ਦੇ ਮਾਪਿਆਂ ਨੂੰ ਫ਼ੀਸਾਂ ਲਈ ਤੰਗ ਨਹੀਂ ਕਰੇਗਾ ਪਰ ਸਕੂਲ ਪ੍ਰਬੰਧਕਾਂ ਵੱਲੋਂ ਵਾਰ-ਵਾਰ ਤੰਗ ਕਰਨ ਦੇ ਮੈਸੇਜ ਭੇਜੇ ਜਾ ਰਹੇ ਹਨ। ਲੋਕ ਇਨਸਾਫ਼ ਪਾਰਟੀ ਆਗੂ ਜਰਨੈਲ ਨੰਗਲ ਨੇ ਆਖਿਆ ਕਿ ਜੇਕਰ ਇਸੇ ਤਰ੍ਹਾਂ ਸਕੂਲਾਂ ਦੀ ਲੁੱਟ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ 'ਚ ਫਗਵਾੜਾ ਦੇ ਸਾਰੇ ਸਕੂਲਾਂ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਦੋਂ ਇਸ ਬਾਰੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਸਾਡਾ ਸਕੂਲ ਸਰਕਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਿਹਾ ਹੈ।

Posted By: Seema Anand