ਹਰਮੇਸ਼ ਸਰੋਆ ਫਗਵਾੜਾ : ਫਗਵਾੜਾ ਨਗਰ ਨਿਗਮ ਦੇ ਸਮੂਹ ਮੁਲਾਜ਼ਮਾਂ ਵੱਲੋਂ ਨਗਰ ਨਿਗਮ ਫਗਵਾੜਾ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪ੍ਰਧਾਨ ਰੌਕੀ ਘਈ ਨੇ ਦੱਸਿਆ ਕਿ ਨਗਰ ਨਿਗਮ ਵਿਚ ਕੰਮ ਕਰ ਰਹੇ ਸਫਾਈ ਸੇਵਕ ਸੀਵਰਮੈਨ ਪੰਪ ਓਪਰੇਟਰ ਮੀਟਰ ਰੀਡਰ ਪਲੰਬਰ ਅਤੇ ਡਰਾਈਵਰ ਅਣਮਿੱਥੇ ਸਮੇਂ ਲਈ ਹੜਤਾਲ ਤੇ ਬੈਠ ਗਏ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਸੰਬੰਧੀ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਵੀ ਭੇਜੇ ਜਾ ਚੁੱਕੇ ਹਨ। ਪਰ ਹਾਲੇ ਤਕ ਕੋਈ ਮੰਗ ਪੂਰੀ ਨਹੀਂ ਹੋਈ ਜਿਸ ਦੇ ਰੋਸ ਵਜੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਹੈ।। ਹੁਣ ਜਦੋਂ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਕਰੇਗੀ ਉਸ ਸਮੇਂ ਹੀ ਇਹ ਧਰਨਾ ਹਟਾਇਆ ਜਾਵੇਗਾ।

Posted By: Sandip Kaur