v> ਜੇਐੱਨਐੱਨ, ਕਪੂਰਥਲਾ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮਦਿਨ (Atal Bihari Vajpayee Birth Anniversary) ਮਨਾਉਣ ਲਈ ਸਥਾਨਕ ਭਾਜਪਾ ਆਗੂਆਂ (BJP Leaders) ਵੱਲੋਂ ਫਗਵਾੜਾ-ਜਲੰਧਰ ਰੋਡ 'ਤੇ ਸਥਿਤ ਆਸ਼ੀਸ਼ ਹੋਟਲ (Ashish Hotel) 'ਚ ਸਮਾਗਮ ਰੱਖਿਆ ਗਿਆ, ਪਰ ਕਿਸਾਨ ਆਗੂਆਂ ਤੇ ਪ੍ਰਦਸ਼ਨਕਾਰੀਆਂ ਨੂੰ ਭਾਜਪਾ ਦੇ ਇਸ ਪ੍ਰੋਗਰਾਮ ਦੀ ਭਿਣਕ ਲੱਗ ਗਈ। ਇਸ ਤੋਂ ਬਾਅਦ ਉਹ ਮੌਕੇ 'ਤੇ ਪ੍ਰਦਰਸ਼ਨ ਕਰਨ ਪਹੁੰਚ ਗਏ।

ਪੁਲਿਸ ਨੇ ਮੁਜ਼ਾਹਰਾਕਾਰੀਆਂ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਕਿਸਾਨ ਆਗੂ ਤੇ ਪ੍ਰਦਰਸ਼ਨਕਾਰੀ ਪੈਲੇਸ ਦੇ ਬਾਹਰ ਹੀ ਧਰਨੇ 'ਤੇ ਬੈਠ ਗਏ ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਨ ਲੱਗੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸੇ ਦੌਰਾਨ ਪੁਲਿਸ ਹਾਲਾਤ ਕਾਬੂ ਹੇਠ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।

Posted By: Seema Anand