‘ਆਪ’ ਆਗੂ ’ਤੇ ਅਣਪਛਾਤਿਆਂ ਵਲੋਂ ਅੰਨ੍ਹੇਵਾਹ ਫਾਇਰਿੰਗ, ਦਹਿਸ਼ਤ ਦਾ ਮਾਹੌਲ
ਫਗਵਾੜਾ ਸ਼ਹਿਰ ਅੰਦਰ ਨਸ਼ਾ ਮੁਕਤੀ ਮੁਹਿੰਮ ਨੂੰ ਹੁੰਗਾਰਾ ਦੇਣ ਵਾਲੇ ਆਮ ਆਦਮੀ ਪਾਰਟੀ ਨਸ਼ਾ ਮੁਕਤੀ ਮੁਹਿੰਮ ਦੇ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਦੇ ਘਰ ’ਤੇ ਦੇਰ ਰਾਤ ਦੋ ਅਣਪਛਾਤਿਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਮੌਕੇ ’ਤੇ ਮਿਲੀ ਜਾਣਕਾਰੀ ਮੁਤਾਬਿਕ ਦੋ ਦਰਜਨ ਦੇ ਕਰੀਬ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਸਾਰ ਡੀ.ਐੱਸ.ਪੀ. ਫਗਵਾੜਾ ਭਾਰਤ ਭੂਸ਼ਣ ਮੌਕੇ ’ਤੇ ਪੁੱਜੇ ਅਤੇ ਜਾਣਕਾਰੀ ਹਾਸਿਲ ਕੀਤੀ ਗਈ।
Publish Date: Thu, 27 Nov 2025 10:58 AM (IST)
Updated Date: Thu, 27 Nov 2025 11:00 AM (IST)
ਜਾਗਰਣ ਸੰਵਾਦਦਾਤਾ, ਪੰਜਾਬੀ ਜਾਗਰਣ, ਫਗਵਾੜਾ। ਫਗਵਾੜਾ ਸ਼ਹਿਰ ਅੰਦਰ ਨਸ਼ਾ ਮੁਕਤੀ ਮੁਹਿੰਮ ਨੂੰ ਹੁੰਗਾਰਾ ਦੇਣ ਵਾਲੇ ਆਮ ਆਦਮੀ ਪਾਰਟੀ ਨਸ਼ਾ ਮੁਕਤੀ ਮੁਹਿੰਮ ਦੇ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਦੇ ਘਰ ’ਤੇ ਦੇਰ ਰਾਤ ਦੋ ਅਣਪਛਾਤਿਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਮੌਕੇ ’ਤੇ ਮਿਲੀ ਜਾਣਕਾਰੀ ਮੁਤਾਬਿਕ ਦੋ ਦਰਜਨ ਦੇ ਕਰੀਬ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਸਾਰ ਡੀ.ਐੱਸ.ਪੀ. ਫਗਵਾੜਾ ਭਾਰਤ ਭੂਸ਼ਣ ਮੌਕੇ ’ਤੇ ਪੁੱਜੇ ਅਤੇ ਜਾਣਕਾਰੀ ਹਾਸਿਲ ਕੀਤੀ ਗਈ।
ਜ਼ਿਕਰਯੋਗ ਹੈ ਕਿ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਸਬ ਡਿਵੀਜ਼ਨ ਫਗਵਾੜਾ ਅੰਦਰ ਨਸ਼ਾ ਵੇਚਣ ਵਾਲਿਆਂ ਦਾ ਲੱਕ ਤੋੜ ਦਿੱਤਾ ਹੈ, ਜਿਸ ਦੀ ਰੰਜਿਸ਼ ਵਜੋਂ ਨਸ਼ਾ ਤਸਕਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੋਵੇ। ਮੌਕੇ ’ਤੇ ਪੁੱਜੇ ਡੀ.ਐੱਸ.ਪੀ. ਭਾਰਤ ਭੂਸ਼ਣ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਹਾਸਿਲ ਹੋਈ ਸੀ ਕਿ ਦਲਜੀਤ ਰਾਜੂ ਦਰਵੇਸ਼ ਪਿੰਡ ਦੇ ਘਰ ’ਤੇ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਉਹ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।