ਫਗਵਾੜਾ, ਜੇਐਨਐਨ : ਇੱਥੇ ਇਕ ਵਿਅਕਤੀ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਵਿਅਕਤੀ ਦੀ ਪਛਾਣ ਸੂਰਤ ਪੁੱਤਰ ਸੁਰਜੀਤ ਕੁਮਾਰ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਸੁਰਜੀਤ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਸੀ। ਥਾਣਾ ਸਿਟੀ ਪੁਲਿਸ ਨੇ ਮ੍ਰਿਤਕ ਸੂਰਜ ਦੇ ਪਿਤਾ ਸੁਰਜੀਤ ਦੁਆਰਾ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਉਸ ਦੀ ਪਤਨੀ ਸੀਮਾ ਤੇ ਇਕ ਗੁਆਂਢੀ ਲੜਕੇ ਲੱਕੀ ਪੁੱਤਰ ਚਰਨਦਾਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਬੇਟੇ ਦਾ ਵਿਆਹ ਕਰੀਬ 8 ਸਾਲ ਪਹਿਲਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸੀਮਾ ਪੁੱਤਰ ਅਮਰ ਚੰਦ ਨਾਲ ਹੋਇਆ ਸੀ। ਪਿਤਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਨੂੰਹ ਦੇ ਉਨ੍ਹਾਂ ਦੇ ਗੁਆਂਢੀਆਂ ਦੇ ਇਕ ਲੜਕੇ ਨਾਲ ਨਾਜਾਇਜ਼ ਸਬੰਧ ਸੀ। ਕਈ ਵਾਰ ਉਨ੍ਹਾਂ ਨੂੰ ਸਮਝਾਇਆ ਗਿਆ। ਇਸ 'ਤੇ ਦੋਵੇਂ ਨੇ ਆਪਣੀ ਗਲਤੀ ਵੀ ਮੰਨੀ ਪਰ ਸੁਧਰੇ ਨਹੀਂ। ਕਈ ਵਾਰ ਉਨ੍ਹਾਂ ਦੀ ਨੂੰਹ ਬਿਨਾਂ ਗੱਲ ਦੇ ਆਪਣੇ ਪੇਕਿਆਂ ਘਰ ਚਲੀ ਜਾਂਦੀ ਸੀ। ਇਸ ਕਾਰਨ ਉਨ੍ਹਾਂ ਦਾ ਬੇਟਾ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਆਖਿਰਕਾਰ ਉਨ੍ਹਾਂ ਦੇ ਬੇਟੇ ਨੇ ਦੁਖੀ ਹੋ ਕੇ ਸਲਫਾਸ ਦੀਆਂ ਗੋਲ਼ੀਆਂ ਨਿਗਲ ਲਈਆਂ ਜਿਸ ਕਾਰਨ ਉਸ ਦੀ ਮੌਤ ਹੋ ਗਈ।

Posted By: Ravneet Kaur