- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਗਵਾੜਾ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਨਾਵਿਆ ਹੈਲਪਿੰਗ ਹੈਂਡਸ ਵੱਲੋਂ ਵੈਂਟੀਲੇਟਰ ਐਬੂਲੈਂਸ ਲੋਕ ਅਰਪਣ ਸਮਾਰੋਹ ਅਤੇ ਵਿਸ਼ਾਲ ਖੂਨ ਦਾਨ ਕੈਂਪ ਦਾ ਆਯੋਜਨ ਮਿਤੀ 26 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਜਾ ਰਿਹਾ ਹੈ।

ਵਿਜੇ ਸੋਨੀ ਪੰਜਾਬੀ ਜਾਗਰਣ,ਫਗਵਾੜਾ : ਫਗਵਾੜਾ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਨਾਵਿਆ ਹੈਲਪਿੰਗ ਹੈਂਡਸ ਵੱਲੋਂ ਵੈਂਟੀਲੇਟਰ ਐਬੂਲੈਂਸ ਲੋਕ ਅਰਪਣ ਸਮਾਰੋਹ ਅਤੇ ਵਿਸ਼ਾਲ ਖੂਨ ਦਾਨ ਕੈਂਪ ਦਾ ਆਯੋਜਨ ਮਿਤੀ 26 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਨਾਵਿਆ ਹੈਲਪਿੰਗ ਹੈਂਡਸ ਦੇ ਸਰਪਰਸਤ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਦੱਸਿਆ ਕਿ ਇਸ ਮਹਾਨ ਖੂਨਦਾਨ ਕੈਂਪ ਅਤੇ ਵੈਂਟੀਲੇਟਰ ਐਂਬੂਲੈਂਸ ਦੇ ਲੋਕ ਅਰਪਣ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ ਜੋ ਐਂਬੂਲੈਂਸ ਨੂੰ ਲੋਕ ਅਰਪਿਤ ਕਰਨਗੇ ਅਤੇ ਖੂਨਦਾਨੀਆਂ ਦਾ ਹੌਸਲਾ ਵਧਾਉਣਗੇ।
ਵਿਜੇ ਸਾਂਪਲਾ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਨਾਵਿਆ ਹੈਲਪਿੰਗ ਹੈਂਡਸ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਪਹੁੰਚ ਕੇ ਆਪਣਾ ਯੋਗਦਾਨ ਪਾਉਣ ਦੀ ਬੇਨਤੀ ਕੀਤੀ।
ਉਨ੍ਹਾਂ ਦੱਸਿਆ ਕਿ ਇਹ ਸਮਾਗਮ ਮਹਾਰਾਜਾ ਪੈਲੇਸ ਬੰਗਾ ਰੋਡ ਫਗਵਾੜਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਖੂਨਦਾਨੀਆਂ ਦਾ ਹੌਸਲਾ ਵਧਾਓ ਅਤੇ ਆਪ ਵੀ ਖੂਨਦਾਨ ਕਰੋ ਤਾਂ ਜੋ ਸਮਾਜ ਵਿੱਚ ਲੋੜਵੰਦਾਂ ਦੀ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਚੱਲ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।