v> ਜੇਐੱਨਐੱਨ, ਚੰਡੀਗੜ੍ਹ : ਫਗਵਾੜਾ ਦੇ ਰਣਜੀਤ ਨਗਰ 'ਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਇਕ ਬਜ਼ੁਰਗ ਦੀ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਹਤਿਆਰੇ ਲੱਖਾਂ ਰੁਪਏ ਦੀ ਨਗਦੀ ਤੇ ਗਹਿਣੇ ਵੀ ਲੈ ਗਏ ਹਨ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਫਗਵਾੜਾ ਦੇ ਐੱਸਪੀ ਮਨਵਿੰਦਰ ਸਿੰਘ ਤੇ ਡੀਐੱਸਪੀ ਪਰਮਜੀਤ ਸਿੰਘ ਨੇ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਹੰਸਰਾਜ ਇੰਗਲੈਂਡ ਤੋਂ ਪਰਤਿਆ ਸੀ।

Posted By: Seema Anand