ਹਰਮੇਸ਼ ਸਰੋਆ, ਫਗਵਾੜਾ : ਬਲਬੀਰ ਸਿੰਘ ਰਾਜੇਵਾਲ ਵਲੋਂ ਬਣਾਈ ਗਈ ਪਾਰਟੀ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਵੱਲੋਂ ਦਾਣਾ ਮੰਡੀ ਫਗਵਾੜਾ ਵਿਖੇ ਇਕ ਮਹਾਰੈਲੀ ਕੀਤੀ ਗਈ ਜਿਸ ਵਿੱਚ ਕਿਸਾਨਾਂ ਦੀਆਂ ਪੰਜ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਹਜ਼ਾਰਾਂ ਦੀ ਗਿਣਤੀ 'ਚ ਹੋਏ ਇਕੱਠ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਪਾਣੀ ਬਚਾਉਣ, ਝੋਨੇ ਦੀ ਪਰਾਲੀ, ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਆਪਣੇ ਵਿਚਾਰ ਪੇਸ਼ ਕੀਤੇ। ਬੁਲਾਰਿਆਂ ਨੇ ਪੰਜਾਬ ਦੇ ਪਾਣੀ ਦਾ ਮੁੱਦਾ ਵੀ ਚੁੱਕਿਆ ਤੇ ਕਿਹਾ ਕਿ ਪੰਜਾਬ ਦਾ ਪਾਣੀ ਸਿਰਫ ਪੰਜਾਬ ਦੇ ਲੋਕਾਂ ਨੂੰ ਹੀ ਮਿਲਣਾ ਚਾਹੀਦਾ ਹੈ।

Posted By: Seema Anand