- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਲੀ ਜਾਣਕਾਰੀ ਅਨੁਸਾਰ ਅਧਿਆਪਕ ਆਗੂ ਜਸਬੀਰ ਸਿੰਘ ਸੈਣੀ, ਸਤਵੰਤ ਟੂਰਾ, ਪਰਮਿੰਦਰ ਸਿੰਘ ਸਮੇਤ ਕਈ ਅਧਿਆਪਕ ਆਗੂਆਂ ਨੂੰ ਪੁਲਿਸ ਵੱਲੋਂ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਤਾਂ ਜੋ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਵਿੱਚ ਸ਼ਾਮਿਲ ਨਾ ਹੋ ਸਕਣ।

ਵਿਜੇ ਸੋਨੀ, ਪੰਜਾਬੀ ਜਾਗਰਣ,ਫਗਵਾੜਾ: ਫਗਵਾੜਾ ਸ਼ਹਿਰ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸਵੇਰ ਤੋਂ ਹੀ ਵੱਖ-ਵੱਖ ਅਧਿਆਪਕਾਂ ਆਗੂਆਂ ਦੇ ਘਰ ਪਹੁੰਚ ਕੇ ਉਹਨਾਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਅਧਿਆਪਕ ਆਗੂ ਜਸਬੀਰ ਸਿੰਘ ਸੈਣੀ, ਸਤਵੰਤ ਟੂਰਾ, ਪਰਮਿੰਦਰ ਸਿੰਘ ਸਮੇਤ ਕਈ ਅਧਿਆਪਕ ਆਗੂਆਂ ਨੂੰ ਪੁਲਿਸ ਵੱਲੋਂ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਤਾਂ ਜੋ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਵਿੱਚ ਸ਼ਾਮਿਲ ਨਾ ਹੋ ਸਕਣ। ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਜਸਬੀਰ ਸਿੰਘ ਸੈਣੀ ਨੇ ਦੱਸਿਆ ਕਿ ਇੱਕ ਪਾਸੇ ਅਧਿਆਪਕਾਂ ਦੀਆਂ ਡਿਊਟੀਆਂ ਵੱਖੋ ਵੱਖਰੇ ਕੰਮਾਂ ਵਿੱਚ ਲਗਾਈਆਂ ਹੋਈਆਂ ਹਨ ਅਤੇ ਹੁਣ ਜਣਗਣਨਾ ਦਾ ਕਾਰਜ ਚੱਲ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਅਧਿਆਪਕਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨਾ ਬਹੁਤ ਹੀ ਨਿੰਦਣਯੋਗ ਹੈ ।

