ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ 10 ਹਜ਼ਾਰ ਪੁਲਿਸ ਮੁਲਾਜ਼ਮ ਹੋਣਗੇ ਤਾਇਨਾਤ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਸੁਰੱਖਿਅਤ ਤੇ ਸੁਚਾਰੂ ਰੂਪ ’ਚ ਕਰਵਾਉਣ ਲਈ ਪੰਜਾਬ ਪੁਲਿਸ ਨੇ ਵਿਆਪਕ, ਬਹੁ-ਪੱਧਰੀ ਸੁਰੱਖਿਆ ਅਤੇ ਸੁਵਿਧਾ ਯੋਜਨਾ ਲਾਗੂ ਕੀਤੀ ਹੈ। ਦਸ ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਵਿਸ਼ਾਲ ਫੋਰਸ ਏਡੀਜੀਪੀ ਰੈਂਕ ਦੇ ਨੋਡਲ ਅਧਿਕਾਰੀ ਦੀ ਨਿਗਰਾਨੀ ’ਚ ਤਾਇਨਾਤ ਕੀਤੀ ਜਾਵੇਗੀ।
Publish Date: Fri, 14 Nov 2025 01:26 PM (IST)
Updated Date: Fri, 14 Nov 2025 01:29 PM (IST)
ਸੰਵਾਦ ਸਹਿਯੋਗੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਸੁਰੱਖਿਅਤ ਤੇ ਸੁਚਾਰੂ ਰੂਪ ’ਚ ਕਰਵਾਉਣ ਲਈ ਪੰਜਾਬ ਪੁਲਿਸ ਨੇ ਵਿਆਪਕ, ਬਹੁ-ਪੱਧਰੀ ਸੁਰੱਖਿਆ ਅਤੇ ਸੁਵਿਧਾ ਯੋਜਨਾ ਲਾਗੂ ਕੀਤੀ ਹੈ। ਦਸ ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਵਿਸ਼ਾਲ ਫੋਰਸ ਏਡੀਜੀਪੀ ਰੈਂਕ ਦੇ ਨੋਡਲ ਅਧਿਕਾਰੀ ਦੀ ਨਿਗਰਾਨੀ ’ਚ ਤਾਇਨਾਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੱਤ ਆਈਜੀ, ਡੀਆਈਜੀ, 22 ਕਮਾਂਡੈਂਟ, 45 ਐੱਸਪੀ ਅਤੇ 94 ਡੀਐੱਸਪੀ ਰੈਂਕ ਦੇ ਅਧਿਕਾਰੀ ਵੀ ਡਿਊਟੀ ’ਤੇ ਰਹਿਣਗੇ। ਵਿਰਾਸਤ ਏ ਖਾਲਸਾ ’ਚ ਉਪਰੋਕਤ ਜਾਣਕਾਰੀ ਦਿੰਦਿਆਂ ਡੀਜੀਪੀ (ਸੁਰੱਖਿਆ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ’ਚ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ।
ਉਨ੍ਹਾਂ ’ਤੇ ਵਿਸ਼ੇਸ਼ ਡੀਜੀਪੀ ਸੁਰੱਖਿਆ ਸੁਧਾਂਸ਼ੂ ਐੱਸ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਦੀ ਸਮੀਖਿਆ ਕੀਤੀ। ਇਸ ਦੌਰਾਨ ਏਡੀਜੀਪੀ ਕਾਨੂੰਨ ਵਿਵਸਥਾ ਐੱਸਪੀਐੱਸ ਪਰਮਾਰ ਅਤੇ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੀ ਹਾਜ਼ਰ ਰਹੇ ਹਨ। ਡੀਜੀਪੀ (ਸੁਰੱਖਿਆ) ਸ਼ੁਕਲਾ ਨੇ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜ਼ਿਲ੍ਹੇ ਦੇ ਗ਼ੈਰ-ਸਮਾਜੀ ਅਨਸਰਾਂ ਦਾ ਡਾਟਾ ਵੀ ਫੇਸ ਰੈਕਗਨਿਸ਼ਨ ਸਿਸਟਮ ’ਚ ਜੋੜਿਆ ਗਿਆ ਹੈ।