ਸਤਵਿੰਦਰ ਸਿੰਘ ਧੜਾਕ, ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਦਸਵੀਂ ਜਮਾਤ ਦੀਆਂ ਪ੍ਰੀਖਿਆਂ ਅੱਜ ਸ਼ੁਰੂ ਹੋ ਜਾਣਗੀਆਂ। ਪ੍ਰੀਖਿਆ ਸਵੇਰ ਦੇ ਸੈਸ਼ਨ 'ਚ 10 ਵਜੇ ਆਰੰਭ ਹੋਵੇਗੀ ਤੇ ਪਹਿਲਾ ਪੇਪਰ ਪੰਜਾਬੀ-ਏ / ਪੰਜਾਬ ਦਾ ਇਤਿਹਾਸ ਵਿਸ਼ੇ ਦਾ ਹੈ। ਇਸੇ ਤਰ੍ਹਾਂ ਸ਼ਾਮ ਦੇ ਸੈਸ਼ਨ ਬਾਰ੍ਹਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਹੈ। ਇਹ ਪਰਚਾ ਪ੍ਰਸ਼ਨ-ਪੱਤਰ ਲੀਕ ਹੋ ਜਾਣ ਕਰਕੇ ਅੱਜ ਦੁਬਾਰਾ ਕਰਵਾਇਆ ਜਾ ਰਿਹਾ ਹੈ।
Posted By: Jaswinder Duhra