- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾਂ ਤਹਿਤ ਜ਼ਿਲ੍ਹੇ ਵਿਚ ਸਤੰਬਰ ਤੱਕ ਬਣੇ 1 ਲੱਖ 24 ਹਜਾਰ ਕਾਰਡ

ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ: ਵਿਧਾਇਕ ਚੱਢਾ
ਸਿਹਤ ਵਿਭਾਗ ਰੂਪਨਗਰ ਵੱਲੋਂ ਲਾਭਪਾਤਰੀਆਂ ਤੱਕ ਕਾਰਡ ਪਹੁੰਚਾਉਣ ਲਗਾਏ ਜਾ ਰਹੇ ਹਨ ਕੈਪ।
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਰੂਪਨਗਰ: ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾਂ ਤਹਿਤ ਰੂਪਨਗਰ ਜ਼ਿਲ੍ਹੇ ’ਚ ਬਣੇ 1 ਲੱਖ 24 ਹਜ਼ਾਰ ਕਾਰਡਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਸਿਹਤ ਵਿਭਾਗ ਰੂਪਨਗਰ ਐੱਸਡੀਐੱਮ ਪੱਧਰ ’ਤੇ ਕੈਪ ਲਗਾ ਰਿਹਾ ਹੈ ਤੇ ਆਸ਼ਾ ਵਰਕਰ ਦੀ ਘਰ-ਘਰ ਜਾ ਕੇ ਕਾਰਡ ਵੰਡ ਰਹੀਆ ਹਨ। ਜਦਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ’ਚੋਂ 6007 ਤੋਂ ਵੱਧ ਮਰੀਜਾਂ ਨੇ ਮੁਫਤ ਇਲਾਜ਼ ਵੀ ਕਰਵਾਇਆ ਹੈ ਤੇ ਪ੍ਰਾਈਵੇਟ ਤੋਂ ਇਲਾਜ਼ ਕਰਵਾਉਣ ਵਾਲੇ ਮਰੀਜ਼ਾ ਦੀ ਗਿਣਤੀ ਅਲੱਗ ਹੈ।
ਸ਼ੁੱਕਰਵਾਰ ਨੂੰ ਡਾ. ਬੀਆਰ. ਅੰਬੇਡਕਰ ਭਵਨ, ਰੂਪਨਗਰ ’ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵੱਲੋਂ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ, ਖ਼ਾਸ ਕਰਕੇ ਲੋੜਵੰਦ ਪਰਿਵਾਰਾਂ ਤੱਕ ਸਿਹਤ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਮਨੁੱਖੀ ਜੀਵਨ ਦੀ ਸਭ ਤੋਂ ਅਹਿਮ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਕਾਰਡ ਮਿਲਣ ਨਾਲ ਯੋਗ ਲਾਭਪਾਤਰੀਆਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਵਿੱਚ ਹੋਰ ਆਸਾਨੀ ਹੋਵੇਗੀ ਅਤੇ ਇਲਾਜ ਨਾਲ ਸਬੰਧਤ ਖਰਚਿਆਂ ਦਾ ਬੋਝ ਘਟਾਉਣ ਵਿਚ ਵੀ ਮਦਦ ਮਿਲੇਗੀ।
ਇਸ ਮੌਕੇ ਵਿਧਾਇਕ ਚੱਢਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਲੋਕ ਭਲਾਈ ਦੇ ਖੇਤਰਾਂ ਵਿਚ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਅਤੇ ਸਥਾਨਕ ਸੰਸਥਾਵਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਕਾਰਡ ਦਾ ਯੋਗ ਤਰੀਕੇ ਨਾਲ ਲਾਭ ਲੈਂਦਿਆਂ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਆਪਣੇ ਆਲੇ-ਦੁਆਲੇ ਦੇ ਹੋਰ ਯੋਗ ਲੋਕਾਂ ਨੂੰ ਵੀ ਜਾਗਰੂਕ ਕਰਨ।
ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਤਹਿਸੀਲਦਾਰ ਰੂਪਨਗਰ ਸੁਰਿੰਦਰਪਾਲ ਪੰਨੂ, ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ, ਸਿਹਤ ਵਿਭਾਗ ਤੋਂ ਇਲਾਵਾ ਡਾ. ਅਮਨਦੀਪ ਕੌਰ, ਅਮਨਦੀਪ ਸਿੰਘ, ਵਿਕਰਾਂਤ ਚੌਧਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
=============
ਬਾਕਸ-
ਲੋਕ ਲੋੜ ਪੈਣ ’ਤੇ ਯੋਜਨਾਂ ਦਾ ਲੈਣ ਲਾਭ: ਡੀਐੱਮਸੀ
ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾਂ ਤਹਿਤ ਸਤੰਬਰ ਤੱਕ ਜ਼ਿਲ੍ਹੇ ’ਚ 1 ਲੱਖ 24000 ਕਾਰਡ ਬਣੇ ਹਨ ਜਿਨ੍ਹਾਂ ਨੂੰ ਲਾਭਪਾਤਰੀਆ ਤੱਕ ਪਹੁੰਚਾਉਣ ਲਈ ਕੈਪ ਲਗਾਏ ਜਾ ਰਹੇ ਹਨ ਤਾਂ ਕਿ ਲੋੜ ਪੈਣ ‘ਤੇ ਮਰੀਜ਼ ਦੇ ਕੰਮ ਆ ਸਕੇ। ਉਨ੍ਹਾਂ ਕਿਹਾਕਿ ਯੋਜਨਾਂ ਤਹਿਤ ਸਰਕਾਰ ਨੇ ਪ੍ਰਾਈਵੇਟ ਹਸਪਤਾਲ ਵੀ ਪੈਨਲਲਿਸਟ ਕੀਤੇ ਹੋਏ ਮਰੀਜ਼ਾ ਉੱਥੇ ਤੋਂ ਵੀ ਆਪਣਾ ਮੁਫ਼ਤ ਇਲਾਜ਼ ਕਰਵਾ ਰਹੇ ਹਨ। ਉਨ੍ਹਾਂ ਕਿਹਾਕਿ ਵਿਭਾਗ ਨੇ ਆਸ਼ਾ ਵਰਕਰਜ਼ ਦੀਆਂ ਡਿਊਟੀਆ ਲਗਾਈਆ ਹਨ ਕਿ ਉਹ ਵੀ ਆਪੋ ਆਪਣੇ ਏਰੀਆਂ ’ਚ ਕਾਰਡ ਵੰਡਣ।