ਗੁਰਦੀਪ ਭੱਲੜੀ, ਨੰਗਲ : ਸਾਬਕਾ ਪ੫ਧਾਨ ਮੰਤਰੀ ਬੀਬੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਦਿੱਲੀ ਸਣੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਸਿੱਖ ਵਿਰੋਧੀ ਹਿੰਸਾ ਵਿਚ ਹਜ਼ਾਰਾਂ ਸਿੱਖਾਂ ਦੀ ਨਸਲਕੁੁਸ਼ੀ ਕਰਨ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅੱਜ ਗੁਰਦੁਆਰਾ ਸ਼੍ਰੀ ਘਾਟ ਸਾਹਿਬ ਨੰਗਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਸਮੂਹ ਸੰਗਤਾਂ ਵਲੋਂ ਸ਼੍ਰੀ ਗੁਰੂ ਗ੫ੰਥ ਸਾਹਿਬ ਦੇ ਚਰਨਾਂ 'ਚ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ 34 ਸਾਲ ਬੀਤ ਜਾਣ ਦੇ ਬਾਅਦ ਵੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਅੱਜ ਵੀ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਅਦਾਲਤ ਵਲੋਂ ਬੀਤੇ ਦਿਨੀਂ ਦਿੱਲੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਸਮੇਤ ਦੋ ਹੋਰ ਦੋਸ਼ੀਆਂ ਨੂੰ ਦਿੱਤੀ ਗਈ ਸਜ਼ਾ ਲਈ ਧੰਨਵਾਦ ਕਰਦਿਆਂ ਬਾਕੀ ਦੋਸ਼ੀਆ ਨੂੰ ਵੀ ਜਲਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ। ਗੁਰਦੁਆਰਾ ਕਮੇਟੀ ਦੇ ਪ੫ਧਾਨ ਜਥੇਦਾਰ ਜਗਦੇਵ ਸਿੰਘ ਕੁੱਕੂ, ਜਸਪਾਲ ਸਿੰਘ, ਕਰਨੈਲ ਸਿੰਘ ਭਾਉਵਾਲ, ਵੀਰਇੰਦਰ ਸਿੰਘ ਸੂਰੀ, ਗੁਰਦੀਪ ਸਿੰਘ ਬਾਵਾ, ਅਮਰਜੀਤ ਸਿੰਘ, ਤੇਜਾ ਸਿੰਘ , ਮਨਪ੍ਰੀਤ ਸਿੰਘ, ਜੈਮਲ ਸਿੰਘ, ਗੁਰਤੇਜ ਸਿੰਘ, ਗੁਰਵਿੰਦਰ ਸਿੰਘ ਭੱਟੀ, ਹਰੀਦੇਵ ਸਿੰਘ, ਪਲਵਿੰਦਰ ਸਿੰਘ, ਹਰਚਰਨ ਸਿੰਘ,ਚਰਨਜੀਤ ਸਿੰਘ ਢੱਲ, ਕੁਲਦੀਪ ਸਿੰਘ, ਉਂਕਾਰ ਸਿੰਘ,ਜਸਵੀਰ ਕੌਰ, ਭੁਪਿੰਦਰ ਸਿੰਘ, ਬਲਜੀਤ ਕੌਰ, ਕੁਸ਼ਮਲਤਾ, ਗੁਰਕੀਰਤ ਸਿੰਘ, ਭਾਈ ਬਚਿੱਤਰ ਸਿੰਘ, ਉਜਾਗਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।