ਸਟਾਫ ਰਿਪੋਰਟਰ, ਰੂਪਨਗਰ

ਸਥਾਨਕ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਕਾਰਨ ਰੋਜ਼ਾਨਾ ਨਵੇਂ ਪਾਜ਼ੇਟਿਵ ਮਾਮਲੇ ਵੱਧ ਰਹੇ ਹਨ। ਅੱਜ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮੌਤਾਂ ਦਾ ਅੰਕੜਾ ਵੱਧ ਕੇ 240 ਹੋ ਗਿਆ ਹੈ। ਜ਼ਿਲ੍ਹੇ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ ਪਾਜ਼ੇਟਿਵ 80 ਨਵੇਂ ਮਾਮਲੇ ਆਏ ਹਨ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ ਅਤੇ ਅਜਿਹੇ ਹਲਾਤਾਂ ਵਿਚ ਸਾਵਧਾਨੀ ਵਰਤਣ ਦੀ ਬਹੁਤ ਜ਼ਿਆਦਾ ਲੋੜ ਹੈ। ਅੱਜ ਜ਼ਿਲ੍ਹੇ ਵਿਚ 108 ਮਰੀਜ਼ਾਂ ਨੇ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ 'ਤੇ ਫਤਿਹ ਵੀ ਪਾਈ ਹੈ, ਜਦੋਂ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 240 ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤਕ 180725 ਲੋਕਾਂ ਦੇ ਜ਼ਿਲ੍ਹੇ 'ਚ ਕੋਰੋਨਾ ਮਹਾਮਾਰੀ ਦੇ ਸੈਂਪਲ ਲਏ ਜਾ ਚੁੱਕੇ ਹਨ ਤੇ 172590 ਦੇ ਸੈਂਪਲ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 1913 ਸੈਂਪਲਾਂ ਦੀ ਰਿਪੋਰਟ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 6922 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ ਤੇ 5781 ਮਰੀਜ਼ ਠੀਕ ਹੋ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ 901 ਕੋਰੋਨਾ ਐਕਟਿਵ ਮਾਮਲੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਰੂਪਨਗਰ ਵਿਖੇ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ, ਇਸ ਲਈ ਕੋਵਿਡ-19 ਡੀਸੀ ਸੋਨਾਲੀ ਗਿਰੀ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਤੋਂ ਬਚਾਅ ਲਈ ਮੂੰਹ-ਸਿਰ ਢੱਕ ਕੇ ਰੱਖਣ ਲਈ ਮਾਸਕ ਪਾਉਣੇ ਬਹੁਤ ਜ਼ਰੂਰੀ ਹਨ, ਜਿਸ ਨਾਲ ਕੋਰੋਨਾ ਮਹਾਮਾਰੀ ਤੋਂ ਬਚਾਅ ਹੋ ਸਕੇ। ਡੀਸੀ ਸੋਨਾਲੀ ਗਿਰੀ ਨੇ ਕਿਹਾ ਕਿ ਸਮਾਜਿਕ ਦੂਰੀ ਵੀ ਬਣਾ ਕੇ ਰੱਖਣ, ਜਿਸ ਨਾਲ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਤੋਂ ਬਚਾਅ ਹੋ ਸਕੇ।