ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਖੇਤੀ ਕਾਨੂੰਨਾਂ ਦੇ ਵਿਰੁੱਧ ਜਿੱਥੇ ਦਿੱਲੀ ਦੀ ਸਰਹੱਦ 'ਤੇ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ, ਉਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕੇ ਵਿਚ ਵੀ ਭਾਜਪਾ ਆਗੂਆਂ ਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ, ਪਿਛਲੇ ਕੁੱਝ ਦਿਨ ਪਹਿਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਰਿਹਾਇਸ਼ ਜੋ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲਗਦੇ ਪਿੰਡ ਗੰਗੂਵਾਲ ਵਿਖੇ ਹੈ, ਦੇ ਘਰ ਬਾਹਰ ਲੱਗੇ ਬੋਰਡ 'ਤੇ ਕਾਲਖ ਮਲ ਕੇ ਕਿਸਾਨ ਏਕਤਾ ਲਿਖ ਦਿੱਤਾ ਗਿਆ ਸੀ ਅਤੇ ਉਸ ਤੋਂ ਪਹਿਲਾ ਨੂਰਪੁਰ ਬੇਦੀ ਦੇ ਇਲਾਕੇ ਵਿਚ ਰਹਿੰਦੇ ਭਾਜਪਾ ਦੇ ਇਕ ਵੱਡੇ ਲੀਡਰ ਨੂੰ ਵੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਸ੍ਰੀ ਅਨੰਦਪੁਰ ਸਾਹਿਬ ਤੋਂ ਵੀ ਭਾਜਪਾ ਦੇ ਵਰਕਰਾਂ ਨੇ ਪਾਰਟੀ ਤੋਂ ਕਿਨਾਰਾ ਕਰਨਾ ਸ਼ੁਰੂ ਕਰ ਦਿੱਤਾ ਹੈ

ਸ੍ਰੀ ਅਨੰਦਪੁਰ ਸਾਹਿਬ ਤੋਂ ਐਡਵੋਕੇਟ ਕਮਲਪ੍ਰਰੀਤ ਸਿੰਘ ਮੱਕੜ ਨੇ ਅੱਜ ਇਕ ਪ੍ਰਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕਿਸਾਨੀ ਵਿਰੋਧੀ ਰਵੱਈਏ ਅਤੇ ਨੀਤੀਆਂ ਨੂੰ ਵੇਖਦੇ ਹੋਏ ਅਤੇ ਕਿਸਾਨੀ ਸੰਘਰਸ਼ ਦੇ ਹੱਕ 'ਚ ਉਹ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ ਇਸ ਮੌਕੇ ਹਰਪ੍ਰਰੀਤ ਸਿੰਘ ਖੋਖਰ ਐਡਵੋਕੇਟ, ਬਾਬਾ ਸਰਬਜੀਤ ਸਿੰਘ, ਹਰਭਜਨ ਸਿੰਘ, ਖੁਸ਼ਵੰਤ ਸਿੰਘ ਭਸੀਨ, ਪਰਵਿੰਦਰ ਸਿੰਘ ਘੱਗਾ ਐਡਵੋਕੇਟ, ਮਨੀਸ਼ ਸ਼ਰਮਾ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਨੇ ਸਾਂਝੇ ਤੌਰ 'ਤੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਅਤੇ ਐੱਮਐੱਸਪੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾਵੇ।

ਫੋਟੋ 25 ਆਰਪੀਆਰ 207 ਪੀ

ਭਾਜਪਾ ਤੋਂ ਅਲੱਗ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਕਮਲਪ੍ਰਰੀਤ ਸਿੰਘ ਮੱਕੜ ਤੇ ਹੋਰ।