- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੌਰਾਨ ਦੁੱਧ ਦੇ 70 ਨਮੂਨਿਆਂ ਦੀ ਕੀਤੀ ਜਾਂਚ

ਖਪਤਕਾਰਾਂ ਨੂੰ ਮਿਆਰੀ ਤੇ ਸ਼ੁੱਧ ਦੁੱਧ ਦੀ ਵਰਤੋਂ ਪ੍ਰਤੀ ਕੀਤਾ ਜਾਗਰੂਕ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡੇਅਰੀ ਵਿਕਾਸ ਵਿਭਾਗ, ਰੂਪਨਗਰ ਵੱਲੋਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਸ਼ੁੱਧਤਾ ਤੇ ਗੁਣਵੱਤਾ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਾਂਧੀ ਨਗਰ ਰੂਪਨਗਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਰੂਪਨਗਰ ਦੀ ਅਗਵਾਈ ਹੇਠ ਲਗਾਇਆ ਗਿਆ।
ਕੈਂਪ ਦੌਰਾਨ ਦੁੱਧ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਕੁੱਲ 70 ਨਮੂਨਿਆਂ ਦੀ ਪਰਖ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਨ੍ਹਾਂ ’ਚੋਂ 40 ਨਮੂਨਿਆਂ ’ਚ ਪਾਣੀ ਦੀ ਮਾਤਰਾ ਨਿਰਧਾਰਤ ਮਿਆਰ ਨਾਲੋਂ ਵੱਧ ਪਾਈ ਗਈ, ਜਦਕਿ ਕਿਸੇ ਵੀ ਨਮੂਨੇ ’ਚ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ। ਇਸ ਮੌਕੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਗੁਣਵੱਤਾ, ਸ਼ੁੱਧਤਾ ਤੇ ਪੌਸ਼ਟਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਦੁੱਧ ਖਰੀਦਣ ਸਮੇਂ ਇਸ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਤੇ ਮਿਆਰੀ ਤੇ ਸ਼ੁੱਧ ਦੁੱਧ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡੇਅਰੀ ਵਿਕਾਸ ਵਿਭਾਗ ਵੱਲੋਂ ਅਜਿਹੇ ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਉਦੇਸ਼ ਖਪਤਕਾਰਾਂ ਨੂੰ ਦੁੱਧ ਦੀ ਗੁਣਵੱਤਾ ਸਬੰਧੀ ਜਾਣਕਾਰੀ ਦੇਣਾ ਤੇ ਸੁਰੱਖਿਅਤ ਤੇ ਮਿਆਰੀ ਦੁੱਧ ਦੀ ਵਰਤੋਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।