70ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਕਰਵਾਈ ਰੂਪਨਗਰ ਵਿਖੇ 70ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਕਰਵਾਈ
Publish Date: Wed, 07 Oct 2026 03:16 PM (IST)
Updated Date: Wed, 07 Oct 2026 03:17 PM (IST)
ਅੰਡਰ-14, 17 ਅਤੇ 19 ਦੇ ਮੁਕਾਬਲਿਆਂ ’ਚ ਲੜਕੀਆਂ ਨੇ ਮਾਰੀਆਂ ਮੱਲ੍ਹਾਂ ਸਟਾਫ਼ ਰਿਪੋਰਟਰ,ਪੰਜਾਬੀ ਜਾਗਰਣ, ਰੂਪਨਗਰ : 70ਵੀਂ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ਰਨਜੀਤ ਕੌਰ ਅਤੇ ਪ੍ਰਿੰਸੀਪਲ ਜਗਤਾਰ ਸਿੰਘ, ਸਕੱਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੀ ਦੇਖ-ਰੇਖ ਹੇਠ ਕਰਵਾਈ ਗਈ। ਪ੍ਰਿੰਸੀਪਲ ਪਵਨ ਕੁਮਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਥਲੈਟਿਕ ਮੀਟ ਦੇ ਪਹਿਲੇ ਦਿਨ ਲੜਕੀਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਵੱਖ-ਵੱਖ ਅਥਲੈਟਿਕਸ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਭਲਕੇ ਲੜਕਿਆਂ ਦੇ ਮੁਕਾਬਲੇ ਕਰਵਾਏ ਜਾਣਗੇ। ਅੰਡਰ-14 ਉਮਰ ਵਰਗ ਵਿਚ ਰਾਜਵੀਰ ਕੌਰ ਨੇ 100 ਮੀਟਰ ਦੌੜ, ਜਸਮੀਤ ਕੌਰ ਨੇ 200 ਮੀਟਰ ਦੌੜ ਅਤੇ ਤਨਵੀਰ ਕੌਰ ਨੇ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਉਮਰ ਵਰਗ ਵਿਚ ਮਰਨੀਤ ਕੌਰ ਨੇ 100 ਮੀਟਰ ਅਤੇ 200 ਮੀਟਰ ਦੌੜ ਵਿਚ ਸੋਨ ਤਗਮੇ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਅੰਡਰ-19 ਉਮਰ ਵਰਗ ਵਿਚ ਦੇਮਨ ਨੇ 100 ਮੀਟਰ ਅਤੇ ਅਨਮੋਲ ਕੌਰ ਨੇ 400 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੇ ਸਮਾਪਤੀ ਮੌਕੇ ਪ੍ਰੇਮ ਕੁਮਾਰ ਮਿੱਤਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਰੂਪਨਗਰ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਤਕਸੀਮ ਕਰਕੇ ਉਨ੍ਹਾਂ ਦੀ ਹੌਂਸਲਾ-ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਵਿੰਦਰ ਸਿੰਘ, ਕਰਾਂਤੀਪਾਲ ਸਿੰਘ, ਗੁਰਪ੍ਰੀਤ ਕੌਰ, ਰਣਬੀਰ ਕੌਰ ਅਤੇ ਰਾਜਵੀਰ ਸਿੰਘ ਸਮੇਤ ਹੋਰ ਅਧਿਆਪਕ, ਖੇਡ ਪ੍ਰਬੰਧਕ ਅਤੇ ਖਿਡਾਰੀ ਹਾਜ਼ਰ ਸਨ।