ਸਰਬਜੀਤ ਸਿੰਘ, ਰੂਪਨਗਰ : ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬ੍ਰਾਂਚ ਰੋਪੜ ਵੱਲੋਂ ਪੰਜਾਬ ਮੁਲਾਜ਼ਮ ਮੰਚ, ਬਿਜਲੀ ਮੁਲਾਜ਼ਮ ਏਟਕ ਤੇ ਪੈਨਸ਼ਨਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਦਾ ਪੁਤਲਾ ਸਾੜਿਆ ਗਿਆ। ਮੁਲਾਜ਼ਮ ਮਾਰੂ ਪੱਤਰ ਜਾਰੀ ਕਰਨ ਦੇ ਰੋਸ ਵਜੋਂ ਸੁਖਦੇਵ ਸਿੰਘ ਸੁਰਤਾਪੁਰੀ ਦੀ ਅਗਵਾਈ ਹੇਠ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਮੀਤ ਪ੍ਰਧਾਨ ਰਾਧੇ ਸ਼ਿਆਮ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਕੀਤੇ ਤਿੰਨ ਆਰਡੀਨੈਂਸ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੇ ਜਾਰੀ ਹੋਣ ਨਾਲ ਦੁਕਾਨਦਾਰ, ਮਿਸਤਰੀ, ਹਲਵਾਈ, ਦਰਜੀ, ਆੜ੍ਹਤੀ, ਵਪਾਰੀ ਅਤੇ ਵੱਖ^ਵੱਖ ਤਰ੍ਹਾਂ ਦੇ ਦੁਕਾਨਦਾਰਾਂ ਨੂੰ ਬਹੁਤ ਵੱਡਾ ਨੁਕਸਾਨ ਹੋਵੇਗਾ ਅਤੇ ਕਿਸਾਨ ਨੂੰ ਆਪਣੀ ਫਸਲ ਵੇਚਣ ਦੇ ਵਿਚ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪਏਗਾ। ਸੁਖਦੇਵ ਸਿੰਘ ਸੁਰਤਾਪੁਰੀ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਵੱਲੋਂ ਪਹਿਲਾਂ 2400 ਰੁਪਏ ਸਾਲਾਨਾ ਵਿਕਾਸ ਫੰਡ ਦੇ ਨਾਂ 'ਤੇ ਅਤੇ ਹੁਣ ਮੋਬਾਇਲ ਭੱਤਾ 50 ਫੀਸਦੀ ਕਰ ਕੇ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ। ਇਸ ਤੋਂ ਇਲਾਵਾ 148 ਮਹੀਨੇ ਦਾ ਡੀਏ ਅਤੇ 4 ਡੀਏ ਦੀਆਂ ਕਿਸ਼ਤਾਂ ਨਾ ਦੇ ਕੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ 'ਤੇ ਕੇਂਦਰੀ ਪੇ ਕਮਿਸ਼ਨ ਲਾਗੂ ਕਰਨ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਕੁਲਦੀਪ ਸਿੰਘ ਨੇ ਕਿਹਾ ਕਿ ਕੋਰੋਨਾ ਦੀ ਆੜ ਹੇਠ ਪੰਜਾਬ ਸਰਕਾਰ ਮੁਲਾਜ਼ਮ ਮਾਰੂ ਪੱਤਰ ਕੱਢ ਕੇ ਮੁਲਾਜ਼ਮਾਂ ਨੂੰ ਮੁਜ਼ਾਹਰੇ ਕਰਨ ਵੱਲ ਧੱਕ ਰਹੀ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ 6ਵਾਂ ਪੇ ਕਮਿਸ਼ਨ ਦਸੰਬਰ ਤਕ ਅੱਗੇ ਪਾਉਣ ਦੀ ਸਰਕਾਰ ਦੀ ਬਦਨੀਤੀ ਹੈ, ਜਿਵੇਂ ਕਿ ਪਹਿਲਾਂ ਕੈਪਟਨ ਸਰਕਾਰ ਨੇ 2004 ਵਿਚ ਭਰਤੀ ਹੋਏ ਮੁਲਾਜ਼ਮਾਂ ਦੀ ਬੰਦ ਕੀਤੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਅਤੇ ਖਾਲੀ ਪਈਆਂ ਆਸਾਮੀਆਂ ਨੂੰ ਰੈਗੂਲਰ ਪੇਅ ਸਕੇਲਾਂ ਵਿਚ ਭਰਤੀ ਕਰਨ, ਪਹਿਲਾਂ ਭਰਤੀ ਕੀਤੇ ਗਏ ਮੁਲਾਜ਼ਮ ਜੋ ਪ੍ਰਰੋਵੇਸ਼ਨ ਪੀਰੀਅਡ ਪਾਰ ਕਰ ਚੁੱਕੇ ਹਨ, ਨੂੰ ਪੂਰਾ ਸਕੇਲ ਲਾਗੂ ਕਰਨ, ਕੱਚੇ ਮੁਲਾਜ਼ਮ ਆਊਟ ਸੋਰਸਿੰਗ ਕੋਨਟੈ੍ਸਟ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ। ਸੁਰਤਾਪੁਰੀ ਨੇ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦੇ ਸਾਰ ਕੱਚੇ ਆਊਟਸੋਰਸਿੰਗ ਦੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਖਾਲੀ ਪਈਆਂ ਆਸਾਮੀਆਂ ਭਰੀਆਂ ਜਾਣਗੀਆਂ ਜੋ ਕਿ ਹੁਣ ਤਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਮੌਕੇ ਰਣਜੀਤ ਸਿੰਘ ਗਿੱਲ, ਰਾਮ ਕੁਮਾਰ, ਵੀਰਪਾਲ, ਕੁਲਦੀਪ ਸਿੰਘ ਘਨੌਲੀ, ਰਜਿੰਦਰ ਸਿੰਘ, ਬਨਵਾਰੀ ਲਾਲ, ਕੁਲਦੀਪ ਸਿੰਘ ਬਾਬਾ, ਦੁਰਗੇ੍ਹ ਕੁਮਾਰ, ਮੁਰਲੀ ਮਨੋਹਰ, ਦਰਸ਼ਨ ਸਿੰਘ ਬੜਵਾ, ਹਰਜਾਬ ਸਿੰਘ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।

ਫੋਟੋ 04 ਆਰਪੀਆਰ 217 ਪੀ

ਕੈਪਸ਼ਨ- ਰੂਪਨਗਰ ਵਿਖੇ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਦਾ ਪੁਤਲਾ ਸਾੜਦੇ ਹੋਏ ਮੁਲਾਜ਼ਮ।