10 ਮਰੀਜ਼ ਤੰਦਰੁਸਤ ਹੋ ਕੇ ਘਰ ਪਰਤੇ, ਕੁੱਲ ਮਰੀਜ਼ਾਂ ਦੀ ਗਿਣਤੀ 82 ਹੋਈ

ਸਟਾਫ ਰਿਪੋਰਟਰ, ਰੂਪਨਗਰ : ਰੂਪਨਗਰ ਜ਼ਿਲ੍ਹੇ 'ਚ ਅੱਜ ਕੋਰੋਨਾ ਪਾਜ਼ੇਟਿਵ 31 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ 10 ਮਰੀਜ਼ ਤੰਦਰੁਸਤ ਹੋਣ ਉਪਰੰਤ ਘਰ ਪਰਤ ਆਏ ਹਨ । ਰੂਪਨਗਰ ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 82 ਹੋ ਗਈ ਹੈ। ਸਿਵਲ ਸਰਜਨ ਡਾ. ਐੱਚਐੱਨ ਸ਼ਰਮਾ ਨੇ ਦੱਸਿਆ ਕਿ ਅੱਜ ਕੋਰੋਨਾ ਦੇ 31 ਹੋਰ ਨਵੇਂ ਪਾਜ਼ੇਟਿਵ ਮਾਮਲੇ ਆਏ ਹਨ। ਉਨ੍ਹਾਂ ਦੱਸਿਆ ਕਿ ਅੱਜ 338 ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇੇਜੇ ਗਏ ਹਨ।

ਅੱਜ ਆਏ ਕੋਰੋਨਾ ਐਕਟਿਵ ਮਰੀਜ਼ਾਂ ਵਿਚ ਰੂਪਨਗਰ ਸ਼ਹਿਰ ਦੇ 7 ਮਰੀਜ਼, ਚਮਕੌਰ ਸਾਹਿਬ ਦੇ ਪਿੰਡ ਬਹਿਰਾਮਪੁਰ ਬੇਟ ਦਾ 1 ਅਤੇ ਦੁੱਗਰੀ ਦਾ 1 ਮਰੀਜ਼, ਗੋਸਲਾਂ ਦਾ 1 ਮਰੀਜ਼ ਅਤੇ ਭਾਗੋਵਾਲ ਦਾ 1 ਮਰੀਜ਼ ਆਇਆ ਹੈ। ਇਸੇ ਤਰ੍ਹਾਂ ਮੋਰਿੰਡਾ ਦਾ 1 ਮਰੀਜ਼, ਨੂਰਪੁਰ ਬੇਦੀ ਵਿਖੇ 15 ਮਰੀਜ਼ ਅਤੇ ਨੰਗਲ ਵਿਖੇ 4 ਨਵੇਂ ਮਰੀਜ਼ ਕੋਰੋਨਾ ਪਾਜ਼ੇਟਿਵ ਆਏ ਹਨ।

ਯਾਦ ਰਹੇ ਕਿ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਨਾਲ ਹੁਣ ਤੱਕ 6 ਮੌਤ ਹੋ ਚੁੱਕੀਆਂ ਹਨ। ਜਿਨ੍ਹਾਂ ਵਿਚ ਪਿੰਡ ਚਤਾਮਲੀ ਦੇ ਇਕ ਵਿਅਕਤੀ ਸਮੇਤ 67 ਸਾਲਾ ਅੌਰਤ ਪਿੰਡ ਮਨਸੂਹਾ, 42 ਸਾਲਾ ਵਿਅਕਤੀ ਪਿੰਡ ਬ੍ਹਮਪੁਰ ਅਤੇ 65 ਸਾਲਾ ਵਿਅਕਤੀ ਪਿੰਡ ਬੱਸੀ ਗੁੱਜਰਾਂ , 78 ਸਾਲਾ ਪਿੰਡ ਨੰਗਲੀ ਟੱਪਰੀਆਂ ਸਬ ਡਿਵੀਜਨ ਸ਼੍ਰੀ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੇ ਪਿੰਡ ਰਾਮਪੁਰ ਬੇਟ ਦਾ 54 ਸਾਲ ਦਾ ਵਿਅਕਤੀ ਸ਼ਾਮਿਲ ਹੈ। ਹੁਣ ਤੱਕ ਜ਼ਿਲ੍ਹੇ ਵਿਚ 325 ਕੋਰੋਨਾ ਪਾਜ਼ੇਟਵਿ ਮਾਮਲੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 239 ਤੰਦਰੁਸਤ ਹੋ ਕੇ ਘਰ ਪਰਤ ਚੁੱਕੇ ਹਨ।

-----------------

338 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ

ਸਿਵਲ ਸਰਜਨ ਡਾ.ਐਚਐਨ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਕੁੱਲ 23255 ਸੈਂਪਲ ਲਏ ਗਏ, ਜਿਸ ਚੋਂ 22329 ਦੇ ਸੈਂਪਲ ਨੈਗਟਿਵ ਆਏ ਹਨ ਜਦੋਂ ਕਿ 639 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ ਕੁੱਲ 82 ਮਰੀਜ਼ ਕੋਰੋਨਾ ਪਾਜ਼ੇਟਿਵ ਹਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ 19 ਦੀ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਅਤੇ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਣ ਅਤੇ ਬਿਨਾਂ ਕੰਮ ਤੋਂ ਬਾਹਰ ਨਾ ਜਾਣ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ 'ਤੇ ਕਾਬੂ ਪਾਉਣ ਲਈ ਮਾਸਕ ਲਗਾਉਣਾ ਬਹੁਤ ਜ਼ਰੂਰੀ ਹੈ