ਹੜ੍ਹਾਂ ਤੋਂ ਬਚਾਅ ਲਈ ਸਰਕਾਰ ਦਾ ਉਪਰਾਲਾ

ਵਿਨੋਦ ਸ਼ਰਮਾ, ਕੀਰਤਪੁਰ ਸਾਹਿਬ : ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਦੀ ਅਗਵਾਈ ਹੇਠ ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਦੀਆਂ ਡਰੇਨਾਂ ਮਿੰਢਵਾਂ, ਦੋਲੋਵਾਲ, ਦਸਗਰਾਈ, ਚੰਡਾਲਾ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ ਇਸੇ ਤਰਾਂ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਦੀ ਜ਼ਮੀਨ ਵਿਚ ਹੜ੍ਹਾਂ ਨੂੰ ਰੋਕਣ ਲਈ ਸਟਡ, ਰੋਕਾਂ, ਦਾ ਕੰਮ ਬਨੀ, ਬਾਲੋਵਾਲ ਅਤੇ ਚੰਦਪੁਰ ਵਿੱਚ ਕੰਮ ਚੱਲ ਰਿਹਾ ਹੈ

ਇਹ ਜਾਣਕਾਰੀ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਅਨੰਦਪੁਰ ਸਾਹਿਬ ਚੰਦ ਸਿੰਘ ਨੇ ਅੱਜ ਇਥੇ ਦਿੱਤੀ । ਉਨ੍ਹਾਂ ਦੱਸਿਆ ਕਿ ਬਲਾਕ ਵਿੱਚ ਕੋਵਿਡ ਦੋਰਾਨ ਮਗਨਰੇਗਾ ਕਾਮਿਆਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਦੱਸਿਆ ਕਿ ਹੜ੍ਹਾਂ ਤੋਂ ਬਚਾਅ ਲਈ ਮਗਨਰੇਗਾ ਸਕੀਮ ਅਧੀਨ 125.00 ਲੱਖ ਰੁਪਏ ਨਾਲ ਡਰੇਨਾਂ ਦੀ ਸਫਾਈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ ਹੈ ਤਾਂ ਜੋ ਹੜ੍ਹਾਂ ਦੌਰਾਨ ਲੋਕਾਂ ਦੀਆਂ ਫਸਲਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ ਉਨ੍ਹਾਂ ਦੱਸਿਆ ਕਿ ਕੋਵਿਡ ਦੌਰਾਨ ਪਿੰਡਾ ਵਿਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ, ਜਿਨ੍ਹਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਅਪਨਾ ਕੇ ਕਰਵਾਇਆ ਜਾ ਰਿਹਾ ਹੈ ਬਲਾਕ ਵਿੱਚ ਪੰਚਾਂ-ਸਰਪੰਚਾਂ ਨੂੰ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੇ ਮਿਸ਼ਨ ਫਤਿਹ ਦੇ ਬੈਚ ਅਤੇ ਪੰਪਲੇਟ ਵੰਡੇ ਗਏ ਹਨ ਅਤੇ ਪੰਚਾਇਤਾਂ ਵਲੋਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਬਾਰੇ ਵੀ ਲੋਕਾਂ ਨੂੰ ਪ੍ਰਰੇਰਿਤ ਕੀਤਾ ਜਾ ਰਿਹਾ ਹੈ ਬੀਡੀਪੀਓ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਬੀਤੇ ਦਿਨੇ ਬਲਾਕ ਦੇ 10 ਪਿੰਡਾਂ ਵਿੱਚ ਮੁਕੰਮਲ ਹੋਏ ਲਗਭਗ ਇਕ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈਕਈ ਪ੍ਰਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ 'ਤੀ ਲੋਕ ਅਰਪਣ ਕੀਤਾ ਜਾਵੇਗਾ।