ਵਿਧਾਇਕ ਸੰਦੋਆਂ ਨੂੰ ਸੌਂਪਿਆ ਮੰਗ ਪੱਤਰ

ਸਟਾਫ ਰਿਪੋਰਟਰ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਅਤੇ ਮੁਲਾਜ਼ਮ ਮਾਰੂ ਨੀਤੀਆਂ ਅਪਣਾਉਂਦੇ ਹੋਏ ਮੁਲਾਜ਼ਮਾਂ ਦੇ ਭੱਤਿਆਂ ਵਿਚ ਕੀਤੀ ਜਾ ਰਹੀ ਕਟੌਤੀ ਅਤੇ ਹੋਰਂ ਮੰਗਾਂ ਨੂੰ ਮਨਵਾਉਣ ਦੇ ਲਈ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਬਾਡੀ ਅਤੇ ਸਾਂਝਾ ਮੰਚ ਪੰਜਾਬ ਅਤੇ ਪੈਨਸ਼ਨਰ ਯੂਨੀਅਨ ਪੰਜਾਬ ਵੱਲੋਂ ਦਿੱਤੇ ਸਾਂਝੇ ਸੰਘਰਸ਼ ਅਨੁਸਾਰ ਅੱਜ 8ਵੇਂ ਦਿਨ ਕਲਮਛੋੜ ਹੜਤਾਲ ਕੀਤੀ ਗਈ।

ਜ਼ਿਲ੍ਹੇ ਦੇ ਸਮੂਹ ਕਲੈਰੀਕਲ ਕਾਮਿਆਂ ਵੱਲੋਂ ਆਪਣਾ ਦਫ਼ਤਰੀ ਕੰਮ ਕਾਜ ਠੱਪ ਰੱਖ ਕੇ ਸਰਕਾਰ ਖਿਲਾਫ਼ ਧਰਨਾ ਦਿੱਤਾ ਗਿਆ ਅਤੇ ਕੈਪਟਨ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਇਸ ਉਪਰੰਤ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਯੂਨਿਟ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਵਿਧਾਇਕ ਅਮਰਜੀਤ ਸਿੰਘ ਸੰਦੋਆਂ ਨੂੰ ਕਰਮਚਾਰੀਆਂ ਦੀਆਂ ਸਾਂਝੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਵਿਧਾਇਕ ਅਮਰਜੀਤ ਸਿੰਘ ਸੰਦੋਆਂ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਬਿਲਕੁੱਲ ਜਾਇਜ਼ ਹਨ ਅਤੇ ਉਹ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਇਜ਼ ਮੰਗਾਂ ਬਾਰੇ ਪੱਤਰ ਭੇਜਦੇ ਹੋਏ ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਦਾ ਕੋਸ਼ਿਸ਼ ਕਰਨਗੇ ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸਿੰਘ ਨੇ ਦੱਸਿਆ ਗਿਆ ਕਿ ਇਹ ਕਲਮਛੋੜ ਹੜਤਾਲ 14 ਅਗਸਤ ਤਕ ਲਗਾਤਾਰ ਜਾਰੀ ਰਹੇਗੀ ਜੇਕਰ ਸਰਕਾਰ ਨੇ ਫਿਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੰਦੇ ਹੋਏ ਮੁਲਾਜ਼ਮ ਮਾਰੂ ਫੈਸਲੇ ਅਤੇ ਨੀਤੀਆਂ ਵਾਪਸ ਨਾ ਲਈਆਂ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਜਿਸ ਵਿਚ ਇਸ ਸਾਲ ਸੁਤੰਤਰਤਾ ਦਿਵਸ ਦੀ ਥਾਂ ਮੁਲਾਜ਼ਮਾਂ ਵੱਲੋਂ ਗੁਲਾਮੀ ਦਿਵਸ ਮਨਾਉਂਦੇ ਹੋਏ ਆਪਣੇ ਘਰਾਂ 'ਤੇ ਕਾਲੇ ਝੰਡੇ ਲਗਾ ਕੇ ਸਰਕਾਰੀ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਆਮ ਜਨਤਾ ਵਿਚ ਜਗ ਜਾਹਿਰ ਕਰਨਾ ਸ਼ਾਮਲ ਹੈ ਜ਼ਿਲ੍ਹਾ ਪ੍ਰਧਾਨ ਵੱਲੋਂ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਦੁਹਰਾਉਂਦੇ ਹੋਏ ਭਵਿੱਖ ਵਿਚ ਸੰਘਰਸ਼ ਹੋਰ ਤਿੱਖਾ ਕਰਨ ਦੇ ਸੰਕੇਤ ਦਿੱਤੇ ਇਸ ਮੌਕੇ ਕਮਿਸ਼ਨਰ ਦਫਤਰ ਤੋਂ ਤਰਸੇਮ ਲਾਲ ਸੁਪਰਡੈਂਟ, ਸਮੇਤ ਸਟਾਫ਼, ਡਿਪਟੀ ਕਮਿਸ਼ਨਰ ਦਫਤਰ ਤੋਂ ਦਿਨੇਸ਼ ਜੈਨ, ਹਰਪਾਲ ਕੌਰ, ਮਹੇਸ਼ ਜੋਸ਼ੀ, ਰਾਜੀ ਰਾਣੀ, ਰਜਵੰਤ ਕੌਰ ਤੇ ਗੁਰਿੰਦਰ ਕੌਰ ਸਟੈਨੋ, ਹਰਮੀਤ ਸਿੰਘ, ਜਸਪ੍ਰਰੀਤ ਸਿੰਘ ਕਲਸੀ, ਰਾਜਨ ਗੁਪਤਾ, ਕਮਲਜੀਤ ਸਿੰਘ, ਬੁੱਧ ਸਿੰਘ, ਵਿਨੇ ਧਵਨ, ਕਾਕਾ ਸਿੰਘ, ਅਜੇ ਕੁਮਾਰ, ਭੁਪਿੰਦਰ ਸਿੰਘ, ਮਨਮੀਤ ਸਿੰਘ, ਅਮਰੀਕ ਸਿੰਘ, ਰਮਨਪ੍ਰਰੀਤ ਕੌਰ, ਰੁਪਿੰਦਰ ਕੌਰ, ਬਲਜੀਤ ਕੌਰ, ਰਣਦੀਪ ਸਿੰਘ, ਪੂਰਨ, ਸੁਰਿੰਦਰਪਾਲ ਸਿੰਘ ਜੰਡੀ, ਰਮਨ, ਕਮਲੇਸ਼ ਸਟੈਨੋ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਪ੍ਰਧਾਨ ਸੁਨੀਲ ਕੁਮਾਰ, ਸਿਵਲ ਸਰਜਨ ਦਫ਼ਤਰ ਤੋਂ ਹਰਜਿੰਦਰ ਪਾਲ ਸਿੰਘ ਸਟੈਨੋ, ਰਾਜ ਕੁਮਾਰ, ਅਰਵਿੰਦਰ ਕੌਰ ਸੁਪਰਡੈਂਟ, ਹੈੱਡ ਵਰਕਸ ਵਿਭਾਗ ਤੋਂ ਨਰਵਿੰਦਰ ਸਿੰਘ, ਜਸਬੀਰ ਸਿੰਘ, ਚਰਨਜੀਤ ਮਲਹੋਤਰਾ, ਵਿਪਿਨ ਕੁਮਾਰ, ਸੁਰਿੰਦਰ ਸਿੰਘ, ਸੈਨੀਟੇਸ਼ਨ ਵਿਭਾਗ ਤੋਂ ਪ੍ਰਧਾਨ ਜਸਵਿੰਦਰ ਕੌਰ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਭਾਗ ਤੋਂ ਤੇਜਿੰਦਰ ਸਿੰਘ ਖਿਜ਼ਰਾਬਾਦੀ, ਪੀਡਬਲਿਯੂਡੀ ਤੋਂ ਜਸਵੰਤ ਸਿੰਘ, ਜਸਵਿੰਦਰ ਕੌਰ, ਕਮਲਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਤੋਂ ਰਜੇਸ਼ ਕੁਮਾਰ ਭੱਟ, ਮਨਜੀਤ ਕੌਰ, ਨਿਰਮਲਾ ਦੇਵੀ ਤੇ ਹੋਰ ਵੀ ਸ਼ਾਮਲ ਸਨ।