ਸਟਾਫ ਰਿਪੋਰਟਰ, ਰੂਪਨਗਰ : ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਅਤੇ ਰੋਜ਼ਾਨਾ ਨਵੇਂ ਮਾਮਲੇ ਆ ਰਹੇ ਹਨ। ਇਸ ਦੇ ਨਾਲ ਹੀ ਅੱਜ ਜ਼ਿਲ੍ਹੇ 'ਚ ਕੋਰੋਨਾ ਪੀੜਤ 5 ਮਰੀਜ਼ਾਂ ਦੀ ਮੌਤ ਹੋ ਗਈ। ਜਿਸ ਨਾਲ ਕੋਰੋਨਾ ਪਾਜ਼ੇਟਿਵ ਮਿ੍ਤਕਾਂ ਦੀ ਗਿਣਤੀ 66 ਹੋ ਗਈ ਹੈ। ਸਿਹਤ ਵਿਭਾਗ ਦੇ ਅਨੁਸਾਰ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ 75 ਸਾਲਾ ਬਜ਼ੁਰਗ ਕੋਰੋਨਾ ਪੀੜਤ ਅੌਰਤ ਦੀ ਜੀਐੱਮਸੀ ਪਟਿਆਲਾ ਵਿਖੇ ਮੌਤ ਹੋ ਗਈ। ਬਲਾਕ ਭਰਤਗੜ੍ਹ ਦੇ ਨੂਹੋਂ ਦੇ 50 ਸਾਲਾ ਵਿਅਕਤੀ ਨੇ ਵੀ ਜੀਐੱਮਸੀ ਪਟਿਆਲਾ ਵਿਖੇ ਦਮ ਤੋੜ ਦਿੱਤਾ। ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਮਿੰਡਵਾ ਦੇ 58 ਸਾਲ ਦੇ ਕੋਰੋਨਾ ਪੀੜਤ ਦੀ ਪੀਜੀਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ। ਨੰਗਲ ਦੇ ਪਿੰਡ ਬ੍ਹਮਪੁਰ ਦੇ 50 ਸਾਲਾ ਵਿਅਕਤੀ ਤੇ ਭਲਾਣ ਦੇ 80 ਸਾਲਾ ਦੇ ਬਜ਼ੁਰਗ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਸਰਜਨ ਰੂਪਨਗਰ ਡਾ. ਐੱਚਐੱਨ ਸ਼ਰਮਾ ਨੇ ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਦੀ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਅਤੇ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਣ ਅਤੇ ਬਿਨਾਂ ਕੰਮ ਤੋਂ ਬਾਹਰ ਨਾ ਜਾਣ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ 'ਤੇ ਕਾਬੂ ਪਾਉਣ ਲਈ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਮਾਸਕ ਲਗਾ ਕੇ ਹੀ ਘਰਾਂ ਤੋਂ ਬਾਹਰ ਜਾਣ।