ਸਟਾਫ ਰਿਪੋਰਟਰ, ਰੂਪਨਗਰ

ਸ਼ਿਵਾਲਿਕ ਇਨਕਲੇਵ ਰੈਲੋਂ ਰੋਡ ਤੇ ਸੁਖਰਾਮ ਬਾਗ 'ਚ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਮੱਸਿਆ ਪਿਛਲੇ ਕਾਫੀ ਸਮੇਂ ਤੋਂ ਹੋਣ ਕਾਰਨ ਲੋਕਾਂ ਨੂੰ ਬੀਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ। ਵਾਰ ਵਾਰ ਨਗਰ ਕੌਂਸਲ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਵੀ ਸਮੱਸਿਆ ਦਾ ਪੱਕਾ ਹੱਲ ਨਾ ਹੋਣ ਕਾਰਨ ਲੋਕਾਂ ਨੂੰ ਰੋਸ ਪਾਇਆ ਜਾ ਰਿਹਾ ਹੈ। ਇਸ ਬਾਰੇ ਸਮਾਜਸੇਵੀ ਸੰਦੀਪ ਜੋਸ਼ੀ ਮੀਤ ਪ੍ਰਧਾਨ ਸੁਖਰਾਮ ਬਾਗ ਵੈਲਫੇਅਰ ਸੋਸਾਇਟੀ ਨੇ ਦੱਸਿਆ ਕਿ ਸ਼ਿਵਾਲਿਕ ਇਨਕਲੇਵ ਰੈਲੋਂ ਰੋਡ ਤੇ ਸੁਖਰਾਮ ਬਾਗ ਵਿਚ ਪਿਛਲੇ ਇਕ ਸਾਲ ਤੋਂ ਸੀਵਰੇਜ ਬੰਦ ਪਈ ਹੈ। ਜਿਸ ਕਾਰਨ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਅਤੇ ਲੋਕਾਂ ਦੇ ਘਰਾਂ ਵਿਚ ਵੜ ਰਿਹਾ ਹੈ। ਜਿਸ ਕਾਰਨ ਵਾਰਡਾਂ ਦੇ ਲੋਕ ਕਾਫੀ ਪਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਸੀਵਰੇਜ ਬੋਰਡ ਦੇ ਐਸਡੀਓ ਨੂੰ ਕਈ ਵਾਰ ਸ਼ਿਕਾਇਤ ਦਰਜ ਕਰਵਾਈ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਨੂੰ ਵੀ ਕਈ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਹੈ। ਉਨ੍ਹਾਂ ਐੱਸਡੀਐਮ ਰੋਪੜ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਨਹੀਂ ਤਾਂ ਵਾਰਡ ਦੇ ਲੋਕ ਰੋਸ ਧਰਨਾ ਲਗਾਉਣ ਲਈ ਮਜਬੂਰ ਹੋਣਗੇ।