ਸਰਬਜੀਤ ਸਿੰਘ, ਰੂਪਨਗਰ : ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਮਹਾਮਾਰੀ ਲਗਾਤਾਰ ਵੱਧ ਰਹੀ ਹੈ ਅਤੇ ਰੋਜ਼ਾਨਾ ਹੀ ਕੋਰੋਨਾ ਪੀੜਤਾਂ ਦੀ ਮੌਤ ਹੋਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਰੋਜ਼ਾਨਾ ਨਵੇਂ ਕੋਰੋਨਾ ਮਾਮਲੇ ਆ ਰਹੇ ਹਨ। ਅੱਜ ਜ਼ਿਲ੍ਹੇ 'ਚ ਕੋਰੋਨਾ ਪੀੜਤ 4 ਮਰੀਜ਼ਾਂ ਦੀ ਮੌਤ ਹੋ ਗਈ। ਜਿਸ ਨਾਲ ਕੋਰੋਨਾ ਪਾਜ਼ੇਟਿਵ ਮਿ੍ਤਕਾਂ ਦੀ ਗਿਣਤੀ ਵੱਧ ਕੇ 73 ਹੋ ਗਈ ਹੈ। ਜ਼ਿਲ੍ਹੇ ਵਿਚ ਕੁੱਲ 510 ਕੋਰੋਨਾ ਐਕਟਿਵ ਮਰੀਜ਼ ਹਨ। ਸਿਹਤ ਵਿਭਾਗ ਅਨੁਸਾਰ ਅੱਜ ਅਜੋਲੀ ਨੰਗਲ ਦੀ 62 ਸਾਲਾ ਅੌਰਤ ਕੋਰੋਨਾ ਮਰੀਜ਼ ਦੀ ਪੀਜੀਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ। ਇਸੇ ਤਰ੍ਹਾਂ ਬ੍ਹਮਪੁਰ ਅੱਪਰ ਦੇ ਨੰਗਲ ਦੇ 50 ਸਾਲਾ ਵਿਅਕਤੀ ਦੀ ਜੀਐੱਮਸੀ ਪਟਿਆਲਾ ਵਿਖੇ ਕੋਰੋਨਾ ਨਾਲ ਮੌਤ ਹੋ ਗਈ। ਇਸੇ ਤਰ੍ਹਾਂ ਪਿੰਡ ਬ੍ਹਮਪੁਰ ਲੋਅਰ ਨੰਗਲ ਦੀ 52 ਸਾਲਾ ਅੌਰਤ ਦੀ ਕੋਰੋਨਾ ਦੇ ਕਾਰਨ ਮੌਤ ਹੋ ਗਈ। ਪਿੰਡ ਜਟਾਣਾ ਚਮਕੌਰ ਸਾਹਿਬ ਦੇ 72 ਸਾਲਾ ਬਜ਼ੁਰਗ ਦੀ ਵੀ ਸੋਹਾਣਾ ਹਸਪਤਾਲ ਮੋਹਾਲੀ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ।

ਸਿਵਲ ਸਰਜਨ ਡਾ. ਐੱਚਐੱਨ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਮਿਲੀ ਅੱਜ ਦੀ ਰਿਪੋਰਟ ਅਨੁਸਾਰ 42 ਨਵੇਂ ਐਕਟਿਵ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ 50 ਮਰੀਜ਼ ਤੰਦਰੁਸਤ ਹੋਣ ਉਪਰੰਤ ਘਰ ਆ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਰੋਪੜ ਵਿਖੇ ਅੱਜ 12 ਨਵੇਂ ਕੋਰੋਨਾ ਮਰੀਜ਼, ਸ੍ਰੀ ਚਮਕੌਰ ਸਾਹਿਬ ਵਿਖੇ 3 ਪਾਜ਼ੇਟਿਵ ਮਰੀਜ਼, ਨੰਗਲ ਵਿਖੇ 17, ਸ੍ਰੀ ਅਨੰਦਪੁਰ ਸਾਹਿਬ ਵਿਖੇ 9 ਮਰੀਜ਼, ਸ੍ਰੀ ਕੀਰਤਪੁਰ ਸਾਹਿਬ 1 ਪਾਜ਼ੇਟਿਵ ਮਰੀਜ਼ ਸਾਹਮਣੇ ਆਇਆ ਹੈ। ਸਿਵਲ ਸਰਜਨ ਡਾ. ਐੱਚਐੱਨ ਸ਼ਰਮਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ 'ਚ ਕੁੱਲ 1993 ਕੋਰੋਨਾ ਪਾਜ਼ੇਟਿਵ ਮਰੀਜ਼ ਆ ਚੁੱਕੇ ਹਨ ਅਤੇ 1410 ਮਰੀਜ਼ ਹੁਣ ਤਕ ਠੀਕ ਹੋ ਚੁੱਕੇ ਹਨ।

-----------------

383 ਸੈਂਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ

ਸਿਵਲ ਸਰਜਨ ਡਾ. ਐੱਚਐੱਨ ਸ਼ਰਮਾ ਨੇ ਦੱਸਿਆ ਕਿ ਹੁਣ ਤਕ ਕੁੱਲ 46648 ਸੈਂਪਲ ਲਏ ਗਏ, ਜਿਸ 'ਚੋਂ 44720 ਸੈਂਪਲ ਨੈਗਟਿਵ ਆਏ ਹਨ, ਜਦੋਂ ਕਿ 383 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਰੋਪੜ ਜ਼ਿਲ੍ਹੇ ਵਿਚ ਹੁਣ ਤਕ 510 ਕੋਰੋਨਾ ਐਕਟਿਵ ਮਰੀਜ਼ ਹਨ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਦੀ ਹਦਾਇਤਾਂ ਦਾ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਣ ਅਤੇ ਬਿਨਾਂ ਕੰਮ ਤੋਂ ਬਾਹਰ ਨਾ ਜਾਣ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ 'ਤੇ ਕਾਬੂ ਪਾਉਣ ਲਈ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਮਾਸਕ ਲਗਾ ਕੇ ਹੀ ਘਰਾਂ ਤੋਂ ਬਾਹਰ ਜਾਣ।

ਫੋਟੋ 27 ਆਰਪੀਆਰ 245 ਪੀ

ਰੂਪਨਗਰ ਵਿਖੇ ਕੋਰੋਨਾ ਟੈਸਟ ਲਈ ਸੈਂਪਲ ਲੈਂਦੇ ਹੋਏ ਡਾਕਟਰ।