ਲੰਮੇ ਅਰਸੇ ਤੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਕਰ ਰਿਹੈ ਫਸਲਾਂ ਦੀ ਕਾਸ਼ਤ

ਸਟਾਫ ਰਿਪੋਰਟਰ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਇਸ ਵਿਸ਼ੇਸ਼ ਮੁਹਿੰਮ ਅਧੀਨ ਸਬੰਧਿਤ ਵਿਭਾਗ ਵੱਲੋਂ ਪਿੰਡ ਪੱਧਰ 'ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਪਿੰਡ ਚੱਕਲਾਂ ਤਹਿਸੀਲ ਮੋਰਿੰਡਾ ਜ਼ਿਲ੍ਹਾ ਰੂਪਨਗਰ ਦੇ ਕਿਸਾਨ ਪਰਮਿੰਦਰਜੀਤ ਸਿੰਘ ਵਲੋਂ ਲੰਬੇ ਸਮੇਂ ਤੋਂ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਸਾੜੇ ਬਿਨਾਂ ਫ਼ਸਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ, ਜੋ ਕਿ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣਿਆ ਹੋਇਆ ਹੈ

ਜਾਣਕਾਰੀ ਦਿੰਦੇ ਹੋਏ ਉਸ ਨੇ ਦੱਸਿਆ ਕਿ ਉਹ ਇਕ ਅਗਾਂਹਵਧੂ ਕਿਸਾਨ ਹੈ ਉਸ ਨੇ ਦੱਸਿਆ ਕਿ ਉਹ ਆਪਣੇ ਪਿਤਾ ਪੁਰਖੀ ਜਾਇਦਾਦ ਕੁੱਲ 15 ਏਕੜ ਵਾਹੀਯੋਗ ਜ਼ਮੀਨ ਵਿਚ ਖੇਤੀ ਕਰ ਰਿਹਾ ਹੈ ਉਸ ਨੇ ਦੱਸਿਆ ਕਿ ਉਹ ਸਾਰੀ ਜ਼ਮੀਨ ਵਿਚ ਹੀ ਝੋਨੇ ਦੀ ਖੇਤੀ ਕਰ ਰਿਹਾ ਹੈ ਉਸ ਨੇ ਦੱਸਿਆ ਕਿ ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਰਾਬਤਾ ਰੱਖ ਕੇ ਆਧੁਨਿਕ ਢੰਗਾਂ ਨਾਲ ਝੋਨੇ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਵਾਹ ਕੇ ਖੇਤੀ ਕਰ ਰਿਹਾ ਹੈ ਉਸ ਨੇ ਆਪਣਾ ਤਜਰਬਾ ਸਾਂਝਾ ਕਰਦੇ ਹੋਏ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਫਸਲ ਦੀ ਕੰਬਾਈਨ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਤਿੰਨ ਵਾਰ ਤਵੀਆਂ ਨਾਲ ਵਾਹ ਕੇ ਪਾਣੀ ਛੱਡ ਦਿੰਦਾ ਹੈ ਜਦੋਂ ਜ਼ਮੀਨ ਵੱਤਰ ਆਉਂਦੀ ਹੈ ਤਾਂ ਫਿਰ ਤਵੀਆਂ ਨਾਲ ਵਾਹ ਕੇ ਰੋਟਾਵੇਟਰ ਨਾਲ ਬਿਜਾਈ ਕਰ ਦਿੰਦਾ ਹੈ ਇਸ ਤਰ੍ਹਾਂ ਉਹ ਪਿਛਲੇ ਚਾਰ ਸਾਲ ਤੋਂ ਇਹੀ ਤਰੀਕਾ ਅਪਣਾ ਕੇ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਾਏ ਖੇਤੀ ਕਰ ਰਿਹਾ ਹੈ ਉਸ ਨੇ ਦੱਸਿਆ ਕਿ ਇਸ ਤਰ੍ਹਾਂ ਉਸ ਦਾ ਖਰਚਾ ਘੱਟ ਆਉਂਦਾ ਹੈ ਅਤੇ ਝਾੜ ਵੀ ਪੂਰਾ ਨਿਕਲਦਾ ਹੈ ਵਾਤਾਵਰਨ ਅਤੇ ਜ਼ਮੀਨ ਦੀ ਸਿਹਤ ਵਿਚ ਵੀ ਸੁਧਾਰ ਹੁੰਦਾ ਹੈ।

ਫੋਟੋ 22 ਆਰਪੀਆਰ 206 ਪੀ

ਪਰਮਿੰਦਰਜੀਤ ਸਿੰਘ।