ਮਨਦੀਪ ਸਿੰਘ, ਰੂਪਨਗਰ : ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ ਜੀ ਬੜੀ ਵਿਖੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁੱਖੀ ਪੰਥ ਰਤਨ ਬੁੱਢਾ ਦਲ ਦੀ ਅਗਵਾਈ ਹੇਠ ਪੰਚਮੀ ਨੂੰ ਲੈ ਕੇ ਧਾਰਮਿਕ ਸਮਾਗਮ ਕਰਵਾਇਆ ਗਿਆ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਗੁਰਪ੍ਰਰੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਮਨਮੋਹਣ ਸਿੰਘ ਬਾਰਨ (ਪਟਿਆਲਾ), ਗਿਆਨੀ ਸੁਖਜੀਤ ਸਿੰਘ ਘਨੱਈਆ, ਗਿਆਨੀ ਰਣ ਸਿੰਘ, ਗਿਆਨੀ ਭੁਪਿੰਦਰ ਸਿੰਘ ਹੈੱਡ ਗ੍ੰਥੀ ਗੁਰਦੁਆਰਾ ਅੰਬ ਸਾਹਿਬ ਤੇ ਕਈ ਹੋਰ ਸੰਤਾ-ਮਹਾਪੁਰਖਾਂ ਨੇ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬਾਬਾ ਕਸ਼ਮੀਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਬਾਬਾ ਅਮਰਨਾਥ ਦੇ ਪ੍ਰਬੰਧਕਾਂ, ਪਿਆਰਾ ਸਿੰਘ, ਬਾਬਾ ਅਮਰਜੀਤ ਸਿੰਘ ਸ੍ਰੀ ਚਮਕੌਰ ਸਾਹਿਬ, ਡੇਰਾ ਬਾਬਾ ਖੁਦਾ ਸਿੰਘ ਨਿਰਮਲ ਡੇਰਾ ਚੰਗਰ ਦੇ ਸੇਵਾਦਾਰ ਬਾਬਾ ਹਰਪ੍ਰਰੀਤ ਸਿੰਘ, ਬਾਬਾ ਭੁਪਿੰਦਰ ਸਿੰਘ ਜਲੰਧਰ, ਬਾਬਾ ਬਲਕਾਰ ਸਿੰਘ (ਸਰਦਾਰ ਭੱਠਾ), ਬਾਬਾ ਜਗਤਾਰ ਸਿੰਘ ਨਿਰਮਲ ਕੁਟੀਆ, ਰਮਨੀਤ ਸਿੰਘ ਰੋਪੜ, ਸ਼ਹੀਦ ਭਾਈ ਬਚਿੱਤਰ ਸਿੰਘ ਗੱਤਕਾ ਅਖਾੜਾ ਤੋਂ ਬਾਬਾ ਕਸ਼ਮੀਰ ਸਿੰਘ, ਸੰਤ ਸਿਪਾਹੀ ਗੱਤਕਾ ਅਖਾੜਾ ਤੋਂ ਬਾਬਾ ਸ਼ੇਰ ਸਿੰਘ ਸਮੇਤ ਇਲਾਕੇ ਦੀਆਂ ਸੰਗਤਾਂ ਤੇ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਹਾਜ਼ਰੀਆਂ ਭਰੀਆਂ।