ਵਿਨੋਦ ਸ਼ਰਮਾ, ਸ੍ਰੀ ਕੀਰਤਪੁਰ ਸਾਹਿਬ : ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਏਕਤਾ ਮੰਚ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ ਵਿਚਕਾਰ ਪਿੰਡ ਨੱਕੀਆਂ 'ਚ 5ਵੇਂ ਦਿਨ ਵੀ ਧਰਨਾ ਦਿਤਾ ਗਿਆ। ਇਸ ਦੌਰਾਨ ਕਿਸੇ ਵੀ ਵਾਹਨ ਦੀ ਧਰਨਕਾਰੀਆਂ ਨੇ ਪਰਚੀ ਨਹੀਂ ਕੱਟ ਹੋਣ ਦਿਤੀ

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਦੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕੇਂਦਰ ਦੀ ਸਰਕਾਰ ਦੀ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਆਪਣੇ ਚਹੇਤੇ ਲੋਕਾਂ ਦੀਆਂ ਕੰਪਨੀਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਖੇਤੀ ਨੂੰ ਵੀ ਹੁਣ ਅਡਾਨੀ ਤੇ ਅੰਬਾਨੀ ਵਰਗੇ ਅਮੀਰ ਲੋਕਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ-2020 ਦੀ ਵੀ ਤਿਆਰੀ ਕਰ ਕੇ ਬਿਜਲੀ ਨੂੰ ਪ੍ਰਰਾਇਵੇਟ ਹੱਥਾਂ ਵਿਚ ਸੌਂਪਿਆ ਜਾ ਰਿਹਾ ਹੈ। ਇਸ ਮੌਕੇ ਕਮਿਕਰ ਸਿੰਘ ਡਾਢੀ, ਡਾ. ਸ਼ਮਸ਼ੇਰ ਸਿੰਘ ਸ਼ੇਰਾ, ਚਮਨ ਲਾਲ, ਜਸਪਾਲ ਸਿੰਘ ਢਾਹੇ, ਜ਼ੋਰਾਵਰ ਸਿੰਘ ਭਾਓਵਾਲ, ਸੰਜੀਵ ਰਾਣਾ, ਤਰਲੋਚਨ ਸਿੰਘ ਚੱਠਾ, ਮਾ. ਹਰਦਿਆਲ ਸਿੰਘ, ਜੈਮਲ ਸਿੰਘ ਭੜੀ, ਅਨੂਪ ਸਿੰਘ, ਜਗਜੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ।

ਫੋਟੋ 24 ਆਰਪੀਆਰ 201 ਪੀ

ਨੱਕੀਆਂ ਟੋਲ ਪਲਾਜ਼ੇ 'ਤੇ ਕੇਂਦਰ ਸਰਕਾਰ ਖਿਲਾਫ ਧਰਨੇ 'ਤੇ ਬੈਠੇ ਕਿਸਾਨ ਮਜ਼ਦੂਰ ਏਕਤਾ ਮੰਚ ਦੇ ਮੈਂਬਰ।