ਵਿਨੋਦ ਸ਼ਰਮਾ, ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਉਪਰਾਲਿਆਂ ਤਹਿਤ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਇਸੇ ਕੜੀ ਤਹਿਤ ਸ਼ਹਿਰਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਸ਼ਹਿਰੀ ਵਾਤਾਵਰਨ ਸੁਧਾਰ ਪ੍ਰਰੋਗਰਾਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ ਗਈ ਹੈ ਇਸ ਪ੍ਰਰੋਗਰਾਮ ਅਧੀਨ ਸੂਬੇ ਵਿਚ 11 ਹਜ਼ਾਰ ਕਰੋੜ ਰੁਪਏ ਖਰਚੇ ਜਾ ਰਹੇ ਹਨ ਇਸ ਪ੍ਰਰੋਗਰਾਮ ਦੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਸ਼ੁਰੂਆਤ ਕੀਤੀ।

ਇਸ ਮੌਕੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀਡੀਓ ਕਾਨਫਰੰਸਿੰਗ ਵਿਚ ਭਾਗ ਲੈਣ ਲਈ ਸ਼ਹਿਰ ਦੇ ਮੋਹਤਬਰਾਂ ਤੇ ਆਮ ਲੋਕਾਂ ਦੀ ਮੀਟਿੰਗ ਬੁਲਾਈ ਗਈ ਜਿਨ੍ਹਾਂ ਨੇ ਇਸ ਪ੍ਰਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਕਾਰਜ ਸਾਧਕ ਅਫਸਰ ਜੀਬੀ ਸ਼ਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਪ੍ਰਰੋਗਰਾਮ ਅਧੀਨ ਸੂਬੇ ਵਿਚ ਕੁੱਲ 11000 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ 'ਚੋਂ 3000 ਕਰੋੜ ਰੁਪਏ ਦੇ ਕਾਰਜ ਮੁਕੰਮਲ ਹੋ ਚੁੱਕੇ ਹਨ ਜਦਕਿ ਅਗਲੇ ਇਕ ਸਾਲ ਵਿਚ 8000 ਕਰੋੜ ਰੁਪਏ ਦੇ ਕੰਮ ਨੇਪਰੇ ਚਾੜ੍ਹਨ ਲਈ ਕੰਮ ਜ਼ੋਰਾਂ 'ਤੇ ਵੀ ਜਾਰੀ ਹਨ ਇਸ ਪ੍ਰਰੋਗਰਾਮ ਅਧੀਨ ਸ਼ਹਿਰਾਂ ਵਿਚ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ

ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਕੀਰਤਪੁਰ ਸਾਹਿਬ ਨੂੰ ਇਸ ਪ੍ਰਰੋਗਰਾਮ ਤਹਿਤ 1 ਕਰੋੜ 20 ਲੱਖ 19 ਹਜ਼ਾਰ ਰੁਪਏ ਵਿਕਾਸ ਕਾਰਜ ਲਈ ਜਾਰੀ ਕੀਤੇ ਗਏ ਹਨ ਦੱਸਿਆ ਉਹ ਜਲਦ ਹੀ ਟੈਂਡਰ ਕਰ ਕੇ ਸ਼ਹਿਰ ਵਿਚ ਰਹਿੰਦੇ ਵਿਕਾਸ ਕਾਰਜ ਸ਼ੁਰੂ ਕਰਵਾ ਦੇਣਗੇ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਵੱਲੋਂ ਪਹਿਲਾਂ ਹੀ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਸ਼ਹਿਰ ਵਿਚ ਇੰਟਰਲਾਕ ਟਾਈਲਾਂ, ਸਟਰੀਟ ਲਾਈਟਾਂ, ਐੱਲਈਡੀ ਲਾਈਟਾਂ, ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਜਾਂਦੀਆਂ ਲਿੰਕ ਸੜਕਾਂ, ਪਾਰਕਿੰਗ, ਜਨਤਕ ਪਖਾਨੇ ਆਦਿ ਦਾ ਕੰਮ ਕਰਵਾਇਆ ਗਿਆ ਹੈ ਇਸ ਤੋਂ ਇਲਾਵਾ ਕਮਿਊਨਿਟੀ ਸੈਂਟਰ ਦੇ ਨਿਰਮਾਣ ਦਾ ਕੰਮ ਚਲ ਰਿਹਾ ਹੈ ਉਨ੍ਹਾਂ ਕਿਹਾ ਕਿ ਜਿਉਂ ਜਿਉਂ ਪੰਜਾਬ ਕੋਰੋਨਾ ਦੀ ਮਹਾਮਾਰੀ ਤੋਂ ਬਾਹਰ ਆ ਰਿਹਾ ਹੈ, ਤਿਉਂ ਤਿਉਂ ਸੂਬੇ ਵਿਚ ਵਿਕਾਸ ਕਾਰਜ ਵੀ ਤੇਜ਼ੀ ਫੜਨ ਲੱਗੇ ਹਨ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਵਿਚ ਅਤੇ ਵਿਕਾਸ ਕਾਰਜਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਨਗਰ ਪੰਚਾਇਤ ਨੂੰ ਸਹਿਯੋਗ ਦੇਣਇਸ ਮੌਕੇ ਕਾਰਜ ਸਾਧਕ ਅਫਸਰ ਜੀਬੀ ਸ਼ਰਮਾ ਤੋਂ ਇਲਾਵਾ ਬਲਵੀਰ ਸਿੰਘ ਭੀਰੀ ਪ੍ਰਧਾਨ ਟਰੱਕ ਯੂਨੀਅਨ, ਹਿਮਾਂਸ਼ੂ ਟੰਡਨ, ਨੰਬਰਦਾਰ ਤੇਜਵੀਰ ਸਿੰਘ ਜਗੀਰਦਾਰ, ਰਜਿੰਦਰ ਕੁਮਾਰ ਸੋਨੀ, ਗੰਗਾ ਰਾਮ ਸਾਬਕਾ ਸਰਪੰਚ, ਅਚਾਰਿਆ ਨਰਿੰਦਰ ਸਰਮਾ, ਗਿਆਨ ਚੰਦ, ਰਾਜੂ ਦਿਵੇਦੀ ਤੇ ਹੋਰ ਸ਼ਹਿਰ ਵਾਸੀ ਹਾਜ਼ਰ ਸਨ।

ਫੋਟੋ-24ਆਰਪੀਆਰ 224ਪੀ

ਨਗਰ ਪੰਚਾਇਤ ਵੱਲੋਂ ਬੁਲਾਈ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀਡੀਓ ਕਾਨਫਰੰਸਿੰਗ ਵਿਚ ਹਿੱਸਾ ਲੈਂਦੇ ਹੋਏ ਸ਼ਹਿਰ ਵਾਸੀ।