28 ਨਵੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਗੁਰਦੀਪ ਭੱਲੜੀ, ਨੰਗਲ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 30 ਨਵੰਬਰ ਨੂੰ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਦੇ ਪ੍ਰਧਾਨ ਦੀਵਾਨ ਸਿੰਘ ਮਦਾਨ, ਮੈਨੇਜਰ ਹਰਵਿੰਦਰ ਸਿੰਘ ਨਾਰੰਗ, ਸਕੱਤਰ ਓਂਕਾਰ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਭਸ਼ੀਨ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 16 ਨਵੰਬਰ ਤੋਂ ਸ਼ੁਰੂ ਹੋ ਚੱੁਕੀਆਂ ਹਨ। 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ 26 ਨਵੰਬਰ ਤੋਂ 28 ਨਵੰਬਰ ਤਕ ਗੁਰਦੁਆਰਾ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਅਤੇ 28 ਤੋਂ 30 ਨਵੰਬਰ ਤਕ ਗੁਰਦੁਆਰਾ ਸ੍ਰੀ ਘਾਟ ਸਾਹਿਬ ਵਿਖੇ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਬਾਣੀ ਦੇ ਸ੍ਰੀ ਅਖੰਡ ਪਾਠ ਭੋਗ ਪਾਏ ਜਾਣਗੇ ਅਤੇ 30 ਨਵੰਬਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਕੀਰਤਨੀ ਜੱਥਿਆ, ਪ੍ਰਚਾਰਕਾਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ ਅਤੇ ਗੁਰੂ ਦਾ ਲੰਗਰ ਅਟੱੁਟ ਵਰਤਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸੰਗਤਾਂ ਵੱਲੋਂ ਸਜਾਈਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਵਿਚ ਵੱਡੀ ਗਿਣਤੀ 'ਚ ਸੰਗਤਾਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਅਤੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਜਾ ਰਿਹਾ। ਪ੍ਰਭਾਤ ਫੇਰੀਆਂ ਦਾ ਸੰਗਤਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਦੇ ਪ੍ਰਧਾਨ ਦੀਵਾਨ ਸਿੰਘ ਮਦਾਨ, ਮੈਨੇਜਰ ਹਰਵਿੰਦਰ ਸਿੰਘ ਨਾਰੰਗ, ਸਕੱਤਰ ਓਂਕਾਰ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਭਸ਼ੀਨ, ਹਰਵਿੰਦਰ ਸਿੰਘ ਧਵਨ, ਹਰਪਾਲ ਸਿੰਘ ਲਵਲੀ, ਭਾਈ ਅਵਤਾਰ ਸਿੰਘ, ਤਜਿੰਦਰ ਕੌਰ, ਜਸਵਿੰਦਰ ਸਿੰਘ ਹੈੱਡ ਗ੍ੰਥੀ, ਇੰਦਰਜੀਤ ਕੌਰ, ਕੁਲਦੀਪ ਕੌਰ, ਗੁਰਪ੍ਰਰੀਤ ਕੌਰ, ਵੰਸ਼ਦੀਪ ਕੌਰ ਤੇ ਕਰਨੈਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।