ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਚ ਸਵੈ-ਰੁਜ਼ਗਾਰ ਲੋਨ ਮੇਲਾ ਲਾਇਆ ਗਿਆ। ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਇਸ ਮੌਕੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿਭਾਗਾਂ ਨੂੰ ਇਕ ਛੱਤ ਹੇਠ ਇਕੱਤਰਤ ਕਰ ਕੇ ਲੋੜੀਦੀ ਜਾਣਕਾਰੀ ਮੁਹੱਈਆ ਕਰਵਾਈ ਗਈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀਡਪੀਓ ਸ੍ਰੀ ਅਨੰਦਪੁਰ ਸਾਹਿਬ ਚੰਦ ਸਿੰਘ ਨੇ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰਰੇਰਿਤ ਕਰਨ ਦੇ ਉਦੇਸ਼ ਨਾਲ ਇਸ ਵਿਸ਼ੇਸ਼ ਮੇਲੇ ਦਾ ਆਯੋਜਨ ਕੀਤਾ ਗਿਆ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਧੀਨ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਮਾਸਕ ਪਾਉਣਾ, ਸਮਾਜਿਕ ਵਿੱਥ ਰੱਖਣਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ।

ਬੀਡੀਪੀਓ ਨੇ ਦੱਸਿਆ ਕਿ ਇਸ ਮੇਲੇ ਵਿਚ ਅੱਜ ਵਿਸੇਸ਼ ਤੌਰ 'ਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਜਾਗਰੂਕ ਕਰਨ ਲਈ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅਤੇ ਡੇਅਰੀ ਵਿਕਾਸ ਬੋਰਡ ਰੂਪਨਗਰ, ਐੱਚਡੀਐੱਫਸੀ ਬੈਂਕ, ਕੋਆਪਰੇਟੀਵ ਬੈਂਕ, ਮੱਛੀ ਪਾਲਣਾ ਵਿਭਾਗ, ਇੰਡੀਸਟਰੀਜ਼ ਵਿਭਾਗ, ਸਟੇਟ ਬੈਂਕ ਆਫ ਇੰਡੀਆ, ਪੰਜਾਬ ਐਂਡ ਸਿੰਧ ਬੈਂਕ, ਗ੍ਰਾਮੀਣ ਬੈਂਕ, ਐਕਸ ਬੈਂਕ, ਯੂਕੋਂ ਬੈਂਕ, ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਆਪਣੇ ਸਟਾਲ ਲਗਾ ਕੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਅਪਣੇ ਅਦਾਰਿਆ ਦੀਆਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਚਾਹਵਾਨ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰਰੇਰਿਤ ਕੀਤਾ। ਅਧਿਕਾਰੀਆਂ ਨੇ ਇਛੁੱਕ ਨੌਜਵਾਨਾਂ ਦੇ ਫਾਰਮ ਭਰ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਵਾਉਣ ਦੀ ਸਮੁੱਚੀ ਪ੍ਰਰੀਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਦਵਿੰਦਰ ਸਿੰਘ, ਕੁਲਵੀਰ ਸਿੰਘ, ਅਮਨਿੰਦਰ ਸਿੰਘ, ਮਲਕੀਤ ਸਿੰਘ, ਤੇਜਿੰਦਰ ਕੌਰ, ਪੁੱਜਾ, ਅਨੀਲ ਕੁਮਾਰ, ਸੁਖਵੰਤ ਸਿੰਘ, ਮੰਜੂ ਸਿੰਘ, ਰਾਜਨ ਸ਼ਰਮਾ, ਜਸਪ੍ਰਰੀਤ ਸਿੰਘ, ਦੀਪਕ ਚੌਧਰੀ, ਨਰਿੰਦਰ, ਅੰਮਿ੍ਤਪਾਲ ਸਿੰਘ, ਜਸਵੰਤ ਸਿੰਘ, ਕੁਲਵੀਰ ਸਿੰਘ, ਹਰਚਰਨ ਸਿੰਘ, ਰਮਨਦੀਪ ਸਿੰਘ, ਨਵੀਨ ਕੁਮਾਰ, ਨਰੇਸ਼ ਸੈਣੀ ਜੇਈ, ਪੰਕਜ ਆਦਿ ਮੌਜੂਦ ਸਨ।