ਪਵਨ ਕੁਮਾਰ, ਨੂਰਪੁਰ ਬੇਦੀ : ਸੂਬੇ ਦੇ ਹਰੇਕ ਘਰ ਨੂੰ ਕਿਸਾਨੀ ਸੰਘਰਸ਼ 'ਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਨੂੰ ਨੱਥ ਪਾਈ ਜਾ ਸਕੇ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਭਵਨ ਸਿੰਘ ਖਾਲਸਾ ਦਲ ਸ੍ਰੀ ਅਨੰਦਪੁਰ ਸਾਹਿਬ ਅਤੇ ਬਰਜਿੰਦਰ ਸਿੰਘ ਡੋਡ ਨੇ ਦਿੱਲੀ ਕਿਸਾਨ ਅੰਦੋਲਨ ਦੇ ਚੌਥੇ ਜੱਥੇ ਦੀ ਅਗਵਾਈ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਅੱਜ ਦੇਸ਼ ਦੇ ਹਰ ਵਰਗ ਨੂੰ ਪੇ੍ਸ਼ਾਨੀਆਂ 'ਚ ਪਾ ਦਿੱਤਾ ਹੈ ਤੇ ਜੋ ਕਾਲੇ ਕਾਨੂੰਨ ਲਾਗੂ ਕੀਤੇ ਗਏ ਹਨ, ਉਨ੍ਹਾਂ ਨਾਲ ਕਾਰਪੋਰੇਟ ਘਰਾਣਿਆਂ ਨੂੰ ਫਾਇਦੇ ਦਿੱਤੇ ਜਾ ਰਹੇ ਹਨ ਤੇ ਕਿਸਾਨੀ ਦਾ ਘਾਣ ਕੀਤਾ ਜਾ ਰਿਹਾ ਹੈ ਜੋ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਕਰਨ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੇ ਇਹ ਸਿੱਧ ਕਰ ਕੇ ਰੱਖ ਦਿੱਤਾ ਕਿ ਮੋਦੀ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋਈ ਹੈ ਤੇ ਕੇਂਦਰ ਸਰਕਾਰ ਦੀ ਕੋਈ ਵੀ ਨੀਤੀ ਕਿਸਾਨਾਂ ਦੇ ਹੱਕ 'ਚ ਨਹੀਂ ਹੈ। ਇਸ ਕਾਰਨ ਅੱਜ ਦੇਸ਼ ਦੇ ਅੰਦਰ ਹਰ ਪਾਸੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਪੁਤਲੇ ਫੂਕ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਤੇ ਅਜੇ ਤੱਕ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਮੋਦੀ ਸਰਕਾਰ ਦੇ ਕੰਨ 'ਤੇ ਜੂੰ ਸਰਕਦੀ ਨਜ਼ਰ ਨਹੀਂ ਆ ਰਹੀਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਜੋ ਦਿੱਲੀ 'ਚ ਅੰਦੋਲਨ ਛੇੜਿਆ ਹੋਇਆ ਹੈ ਉਸ ਤੋਂ ਮੋਦੀ ਸਰਕਾਰ ਨੂੰ ਸਬਕ ਲੈ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਨਾਲ ਮੋਦੀ ਸਰਕਾਰ ਨੂੰ ਧੋਖਾ ਨਹੀਂ ਸੀ ਕਰਨਾ ਚਾਹੀਦਾ। ਉਨਾਂ ਆਖਿਆ ਕਿ ਦੇਸ਼ ਦਾ ਅੰਨਦਾਤਾ ਸੜਕਾਂ 'ਤੇ ੳੱੁਤਰ ਆਇਆ ਹੈ ਤੇ ਹਰ ਪਾਸੇ ਮੋਦੀ ਖਿਲਾਫ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਇਕ ਪਾਸੇ ਕਿਸਾਨ ਦੇਸ਼ ਨੂੰ ਿਢੱਡ ਭਰ ਰਿਹਾ ਹੈ ਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਿਢੱਡ ਤੇ ਲੱਤ ਮਾਰੀ ਜਾ ਰਹੀ ਹੈ, ਜਿਸ ਨੂੰ ਕਿਸਾਨ ਕਦੇ ਵੀ ਸਹਿਣ ਨਹੀਂ ਕਰਨਗੇ ਤੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾ ਰਿਹਾ ਹੈ, ਜਿਸ ਨਾਲ ਮੋਦੀ ਸਰਕਾਰ ਨੂੰ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪਹਿਲ ਕਦਮੀ ਕਰਨੀ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਮਸਲਿਆਂ ਨੂੰ ਜਲਦ ਹੱਲ ਕੀਤਾ ਜਾਵੇ ਤਾਂ ਜੋ ਦੇਸ਼ ਦੇ ਅੰਨਦਾਤੇ ਨੂੰ ਰਾਹਤ ਪ੍ਰਦਾਨ ਹੋ ਸਕੇ। ਇਸ ਮੌਕੇ ਕਿਸਾਨ ਆਗੂ ਰੁਪਿੰਦਰ ਸਿੰਘ ਪੰਧੇਰ, ਫੌਜੀ ਸੁੱਚਾ ਸਿੰਘ ਡੋਡ, ਤੇਜਿੰਦਰ ਸਿੰਘ ਪਿ੍ਰੰਸ ਅਨੰਦਪੁਰ ਸਾਹਿਬ, ਇੰਦਰਜੀਤ ਸਿੰਘ ਫੌਜੀ, ਇਕਬਾਲ ਸਿੰਘ ਡੋਡ, ਕੁਲਵਿੰਦਰ ਸਿੰਘ ਗੋਗੀ, ਪੋਲੀ ਖਾਨ, ਰਘੂਵੀਰ ਸਿੰਘ ਸੋਢੀ ਤੇ ਹੋਰ ਵੀ ਮੌਜੂਦ ਸਨ।

ਫੋਟੋ 14 ਆਰਪੀਆਰ 242 ਪੀ

ਦਿੱਲੀ ਕਿਸਾਨ ਅੰਦੋਲਨ ਲਈ ਜੱਥਾ ਰਵਾਨਾ ਜੱਥਾ ਹੋਣ ਮੌਕੇ ਪਤਵੰਤੇ।