ਜ਼ਿਲ੍ਹਾ ਚੋਣ ਅਫਸਰ ਨੇ ਚੋਣ ਪ੍ਰਬੰਧਾਂ ਬਾਰੇ ਕੀਤੀ ਰਿਟਰਨਿੰਗ, ਸਹਾਇਕ ਰਿਟਰਨਿੰਗ ਤੇ ਚੋਣ ਅਧਿਕਾਰੀਆਂ ਨਾਲ ਮੀਟਿੰਗ

ਸਟਾਫ ਰਿਪੋਰਟਰ, ਰੂਪਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੋਨਾਲੀ ਗਿਰੀ ਨੇ ਜ਼ਿਲ੍ਹੇ ਦੀਆਂ ਨਗਰ ਕੌਂਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਚੋਣ ਅਫ਼ਸਰਾਂ ਨਾਲ ਮੀਟਿੰਗ ਕੀਤੀ ਇਸ ਦੌਰਾਨ ਉਨ੍ਹਾਂ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ ਇਸ ਦੌਰਾਨ ਦੀਪ ਸ਼ਿਖਾ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਤੇ ਦਿਨੇਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਮੌਜੂਦ ਸਨ ਜ਼ਿਲ੍ਹਾ ਚੋਣ ਅਧਿਕਾਰੀ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਮੋਰਿੰਡਾ, ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਅਤੇ ਨਗਰ ਪੰਚਾਇਤਾਂ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਚ ਚੋਣਾਂ ਲਈ 14 ਫਰਵਰੀ ਨੂੰ ਸਵੇਰੇ 8 ਵਜੇ ਤੋਂਂ ਸ਼ਾਮ 4 ਵਜੇ ਤਕ ਵੋਟਾਂ ਪੈਣਗੀਆਂ ਇਸ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ 30 ਜਨਵਰੀ ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ 5 ਫਰਵਰੀ ਹੈ ਅਤੇ ਇਸੇ ਮਿਤੀ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ ਉਨਾਂ ਦੱਸਿਆ ਕਿ ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਤਕ ਕੀਤਾ ਜਾ ਸਕੇਗਾ ਅਤੇ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਕੀਤੀ ਜਾਵੇਗੀ ਮੀਟਿੰਗ ਦੌਰਾਨ ਉਨਾਂ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ, ਸਟਰਾਂਗ ਰੂਮ, ਚੋਣ ਸਮੱਗਰੀ ਅਤੇ ਹੋਰ ਪ੍ਰਬੰਧਾਂ 'ਤੇ ਵੀ ਚਰਚਾ ਵੀ ਕੀਤੀ ਇਸ ਮੌਕੇ ਐੱਸਡੀਐੱਮ ਰੂਪਨਗਰ ਗੁਰਵਿੰਦਰ ਜੌਹਲ, ਐੱਸਡੀਐੱਮ ਮੋਰਿੰਡਾ ਜਸਬੀਰ ਸਿੰਘ, ਐੱਸਡੀਐੱਮ ਸ੍ਰੀ ਚਮਕੌਰ ਸਾਹਿਬ ਜਸਪ੍ਰਰੀਤ ਸਿੰਘ ਅਟਵਾਲ ਤੇ ਐੱਸਡੀਐੱਮ ਨੰਗਲ ਕਨੂੰ ਗਰਗ ਆਦਿ ਮੌਜੂਦ ਸਨ।

ਫੋਟੋ 21 ਆਰਪੀਆਰ 234ਪੀ

ਅਧਿਕਾਰੀਆਂ ਦੇ ਨਾਲ ਮੀਟਿੰਗ ਦੌਰਾਨ ਡੀਸੀ ਕਮ ਜ਼ਿਲ੍ਹਾ ਚੋਣ ਅਫਸਰ ਸੋਨਾਲੀ ਗਿਰੀ।