- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਸਟੇਟ ਐਵਾਰਡ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਦੇ ਜ਼ਿਕਰਯੋਗ ਯੋਗਦਾਨ, ਸਖ਼ਤ ਮਿਹਨਤ ਅਤੇ ਯਤਨਾਂ ਦੇ ਸਨਮਾਨ ਵਜੋਂ ਦਿੱਤਾ ਜਾਂਦਾ ਹੈ। ਜ਼ਿਲ੍ਹੇ ਦੇ 9 ਅਧਿਆਪਕਾਂ ਦੀ ਚੋਣ ਕਾਰਨ ਸਿੱਖਿਆ ਵਿਭਾਗ ਅਤੇ ਸਬੰਧਤ ਸਕੂਲਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਹੈ।

ਜਾਗਰਣ ਟੀਮ, ਰੂਪਨਗਰ: ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਸਟੇਟ ਐਵਾਰਡ ਲਈ ਰੂਪਨਗਰ ਜ਼ਿਲ੍ਹੇ ਦੇ 9 ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਚੋਣ ਕੀਤੀ ਗਈ ਹੈ। ਜਾਰੀ ਕੀਤੀ ਗਈ ਸੂਚੀ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਨਾਲ ਸਬੰਧਤ 9 ਅਧਿਆਪਕਾਂ ਦੇ ਨਾਂ ਸ਼ਾਮਲ ਹਨ। ਚੋਣ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸਬੰਧਤ ਸਕੂਲਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਸੂਚੀ ਅਨੁਸਾਰ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਸ੍ਰੀ ਚਮਕੌਰ ਸਾਹਿਬ ਦੇ ਪਿ੍ੰਸੀਪਲ ਜਗਤਾਰ ਸਿੰਘ, ਜੀ.ਐੱਚ.ਐੱਸ.ਕੁਲਗਰਾਂ ਦੇ ਮਾਸਟਰ ਕਾਡਰ ਅਧਿਆਪਕ ਪਰਵੀਨ ਲਤਾ, ਜੀ.ਐੱਚ.ਐੱਸ. ਦੇ ਮਾਸਟਰ ਕਾਡਰ ਅਧਿਆਪਕ ਪ੍ਰਭਜੀਤ ਸਿੰਘ, ਜੀ.ਐੱਮ.ਐੱਸ. ਭੋਜੇ ਮੌੜਾਂ ਦੇ ਮਾਸਟਰ ਕਾਡਰ ਅਧਿਆਪਕ ਅਮਨਪ੍ਰੀਤ ਕੌਰ, ਟੇਢੀਪੁਰ ਦੇ ਪ੍ਰਾਇਮਰੀ ਕੇਡਰ ਅਧਿਆਪਕ ਅਮਨਪ੍ਰੀਤ ਕੌਰ, ਜੀ.ਪੀ.ਐੱਸ. ਜੀਪੀਐਸ ਖਮੇਰਾ ਨੂੰ ਸਟੇਟ ਐਵਾਰਡ ਲਈ ਚੁਣਿਆ ਗਿਆ ਹੈ।ਇਸੇ ਤਰ੍ਹਾਂ ਜੀਐਸਐਸਐਸ ਨੰਗਲ ਗਰਲਜ਼ ਪ੍ਰਿੰਸੀਪਲ ਵਿਜੇ ਬੰਗਲਾ, ਜੀਐਸਐਸਐਸ ਕਾਹਨਪੁਰ ਖੂਹੀ ਦੇ ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ, ਜੀਐਮਐਸ ਸਾਖਪੁਰ ਮਾਸਟਰ ਕਾਡਰ ਦੇ ਅਧਿਆਪਕ ਰਾਜੇਸ਼ ਧਰਮਾਨੀ ਅਤੇ ਜੀਪੀਐਸ ਸੁਖਸਾਲ ਪ੍ਰਾਇਮਰੀ ਕਾਡਰ ਦੇ ਅਧਿਆਪਕ ਅਮਰਜੀਤ ਵੀ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਸੂਚੀ ਵਿੱਚ ਸ਼ਾਮਲ ਹਨ।
ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦਾ ਸਨਮਾਨ ਕੀਤਾ
ਇਹ ਸਟੇਟ ਐਵਾਰਡ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਦੇ ਜ਼ਿਕਰਯੋਗ ਯੋਗਦਾਨ, ਸਖ਼ਤ ਮਿਹਨਤ ਅਤੇ ਯਤਨਾਂ ਦੇ ਸਨਮਾਨ ਵਜੋਂ ਦਿੱਤਾ ਜਾਂਦਾ ਹੈ। ਜ਼ਿਲ੍ਹੇ ਦੇ 9 ਅਧਿਆਪਕਾਂ ਦੀ ਚੋਣ ਕਾਰਨ ਸਿੱਖਿਆ ਵਿਭਾਗ ਅਤੇ ਸਬੰਧਤ ਸਕੂਲਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਹੈ। ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੇ ਚੁਣੇ ਗਏ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।