ਖੂਨਦਾਨ ਕੈਂਪ ਅਤੇ ਵਿਸ਼ਾਲ ਭੰਡਾਰਾ ਲਗਾਇਆ 33ਵੇਂ ਭਗਵਤੀ ਜਾਗਰਣ ਅਤੇ ਦੁਸਹਿਰਾ ਪੁਰਬ ਮੌਕੇ ਖੂਨਦਾਨ ਕੈਂਪ ਅਤੇ ਵਿਸ਼ਾਲ ਭੰਡਾਰਾ ਲਗਾਇਆ
Publish Date: Tue, 20 Oct 2026 05:57 PM (IST)
Updated Date: Tue, 20 Oct 2026 05:57 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਸ੍ਰੀ ਸਨਾਤਨ ਯੁਵਾ ਮੰਡਲ ਰਜਿਸਟਰਡ, ਸ੍ਰੀ ਸਨਾਤਨ ਧਰਮ ਸਭਾ ਰਜਿਸਟਰਡ ਅਤੇ ਮਹਿਲਾ ਸੰਕੀਰਤਨ ਮੰਡਲ ਵੱਲੋਂ ਇਲਾਕੇ ਦੇ ਸ਼ਰਧਾਲੂਆਂ ਅਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 33ਵੇਂ ਵਿਸ਼ਾਲ ਭਗਵਤੀ ਜਾਗਰਣ ਅਤੇ ਦੁਸਹਿਰਾ ਪੁਰਬ ਦੇ ਸਬੰਧ ’ਚ ਸਥਾਨਕ ਸ੍ਰੀ ਰਾਮ ਮੰਦਰ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਸ ਤੋਂ ਪਹਿਲਾਂ ਮੰਦਰ ਵਿਖੇ ਨਵਦੁਰਗਾ ਪੂਜਾ ਅਤੇ ਦੁਸਹਿਰੇ ਦੀ ਪੂਜਾ ਕੀਤੀ ਗਈ। ਉਪਰੰਤ ਇਲਾਕੇ ਦੀ ਸੁੱਖ-ਸਮ੍ਰਿੱਧੀ, ਉੱਨਤੀ ਅਤੇ ਸਮੁੱਚੇ ਸੰਸਾਰ ਦੀ ਭਲਾਈ ਲਈ ਹਵਨ ਯੱਗ ਕਰਵਾਇਆ ਗਿਆ। ਹਵਨ ਯੱਗ ਦੀ ਪੂਰਨ ਆਹੂਤੀ ਉਪਰੰਤ ਦੁਪਹਿਰ ਇੱਕ ਵਜੇ ਭੰਡਾਰਾ ਸ਼ੁਰੂ ਹੋਇਆ, ਜਿਸ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰਕੇ ਸ਼ਰਧਾਲੂਆਂ ਨੂੰ ਵਰਤਾਏ ਗਏ। ਧਾਰਮਿਕ ਸਮਾਗਮ ਦੇ ਨਾਲ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੰਦਿਆਂ ਪ੍ਰਬੰਧਕਾਂ ਵੱਲੋਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ, ਸ੍ਰੀ ਅਨੰਦਪੁਰ ਸਾਹਿਬ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਖ਼ੂਨ ਇਕੱਤਰ ਕੀਤਾ ਗਿਆ। ਕੈਂਪ ’ਚ ਜਾਗਰਣ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸਥਾਨਕ ਦੁਕਾਨਦਾਰਾਂ ਨੇ ਵੀ ਖ਼ੂਨਦਾਨ ਕੀਤਾ। ਇਸ ਮੌਕੇ ਲਗਭਗ 50 ਯੂਨਿਟ ਖ਼ੂਨ ਇਕੱਤਰ ਹੋਇਆ। ਪ੍ਰਬੰਧਕਾਂ ਨੇ ਦੱਸਿਆ ਕਿ ਮਨੁੱਖਤਾ ਦੀ ਸੇਵਾ ਦੇ ਇਸ ਉਪਰਾਲੇ ਨੂੰ ਅੱਗੇ ਵਧਾਉਂਦਿਆਂ ਭਵਿੱਖ ’ਚ ਵੀ ਹਰ ਸਾਲ ਭਗਵਤੀ ਜਾਗਰਣ ਮੌਕੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਸ੍ਰੀ ਸਨਾਤਨ ਯੁਵਾ ਮੰਡਲ ਦੇ ਪ੍ਰਧਾਨ ਅਮਿਤ ਕੁਮਾਰ ਚਾਵਲਾ, ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਨੀਲ ਦੱਤ ਦਿਵੇਦੀ, ਕ੍ਰਿਸ਼ਨ ਕਾਂਤ ਬੌਬੀ, ਨਰਿੰਦਰ ਭੱਲਾ, ਸ਼ਿਵ ਕੁਮਾਰ ਜਗੋਤਾ, ਸੰਜੇ ਵਰਮਾ, ਅਭਿਨਵ ਟੰਡਨ, ਰੋਹਿਤ ਕੌੜਾ, ਰਜਤ ਚੋਪੜਾ, ਬਲਦੇਵ ਰਾਜ ਕੌੜਾ, ਜਗਮੋਹਨ ਟੰਡਨ, ਪੰਡਿਤ ਅਸ਼ੋਕ ਸ਼ਾਰਦਾ, ਮਾਧਵ ਕੁਮਾਰ ਅਤੇ ਗੋਲੂ ਸ਼ਰਮਾ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।