- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਘਨੱਈਆ ਚੈਰੀਟੇਬਲ ਹਸਪਤਾਲ ਵੱਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ

ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ,ਨੰਗਲ : ਭਾਈ ਘਨੱਈਆ ਚੈਰੀਟੇਬਲ ਹਸਪਤਾਲ, ਬ੍ਰਹਮਪੁਰ ਵੱਲੋਂ ਗੁਰਦੁਆਰਾ ਸ੍ਰੀ ਨਾਨਕ ਦਰਬਾਰ, ਉੱਪਰਲਾ ਬ੍ਰਹਮਪੁਰ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਇਹ ਹਸਪਤਾਲ ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ, ਜਿੱਥੇ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਰਿਆਇਤੀ ਦਰਾਂ ’ਤੇ ਡਾਇਲਸਿਸ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਹਸਪਤਾਲ ਦੇ ਸੰਸਥਾਪਕ ਡਾਇਰੈਕਟਰ ਡਾ. ਯੋਗੇਸ਼ ਧਵਨ ਵੱਲੋਂ ਆਸ-ਪਾਸ ਦੇ ਇਲਾਕਿਆਂ ਦੀਆਂ ਵੱਖ-ਵੱਖ ਪੰਚਾਇਤਾਂ ਦੇ ਸਹਿਯੋਗ ਨਾਲ ਸਮੇਂ-ਸਮੇਂ `ਤੇ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ।
ਇਨ੍ਹਾਂ ਕੈਂਪਾਂ ਰਾਹੀਂ ਤਜਰਬੇਕਾਰ ਡਾਕਟਰਾਂ ਦੀ ਟੀਮ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਉੱਪਰਲਾ ਬ੍ਰਹਮਪੁਰ ਦੇ ਸਰਪੰਚ ਸ੍ਰੀ ਸੁੱਚਾ ਸਿੰਘ, ਪੰਚ ਸ੍ਰੀ ਸੰਤੋਖ ਸਿੰਘ ਅਤੇ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਦੇ ਸੰਚਾਲਕ ਸ੍ਰੀ ਜਗਤਾਰ ਸਿੰਘ ਝੱਜ ਦੇ ਸਹਿਯੋਗ ਨਾਲ ਇਹ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਸਿਹਤ ਦੀ ਜਾਂਚ ਕਰਵਾਈ।
ਹਸਪਤਾਲ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਟਰੱਸਟ ਦੇ ਸੰਸਥਾਪਕ ਡਾਇਰੈਕਟਰ ਐਡਵੋਕੇਟ ਅਸ਼ੋਕ ਮਨੋਚਾ ਨੇ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਦੀ ਭਾਖੜਾ ਨੰਗਲ ਸ਼ਾਖਾ ਵੱਲੋਂ ਸਿਹਤ ਸੇਵਾਵਾਂ ਤੋਂ ਇਲਾਵਾ ਲੋੜਵੰਦ ਲੋਕਾਂ ਦੀ ਭਲਾਈ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਭਾਈ ਘਨੱਈਆ ਚੈਰੀਟੇਬਲ ਹਸਪਤਾਲ ਵੀ ਇਸੇ ਸੇਵਾ ਭਾਵਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਸੰਸਥਾਪਕ ਡਾਇਰੈਕਟਰ ਐਡਵੋਕੇਟ ਅਸ਼ੋਕ ਮਨੋਚਾ, ਸ਼ਾਖਾ ਪ੍ਰਧਾਨ ਜਗਮੋਹਨ ਸਿੰਘ ਵਾਲੀਆ ਤੇ ਸਾਬਕਾ ਖਜ਼ਾਨਚੀ ਸ੍ਰੀ ਰਾਜੀ ਛਾਬੜਾ ਵੱਲੋਂ ਉੱਪਰਲਾ ਬ੍ਰਹਮਪੁਰ ਦੇ ਸਰਪੰਚ ਸੁੱਚਾ ਸਿੰਘ, ਪੰਚ ਸੰਤੋਖ ਸਿੰਘ ਤੇ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਦੇ ਸੰਚਾਲਕ ਜਗਤਾਰ ਸਿੰਘ ਝੱਜ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਸ਼ਾਖਾ ਦੇ ਪ੍ਰਧਾਨ ਸ੍ਰੀ ਜਗਮੋਹਨ ਸਿੰਘ ਵਾਲੀਆ, ਸਾਬਕਾ ਖਜ਼ਾਨਚੀ ਸ੍ਰੀ ਰਾਜੀ ਛਾਬੜਾ, ਡਾ. ਸ਼ਾਹਿਦ ਮਲਿਕ, ਡਾ. ਫਰਿਆਦ, ਅੰਕੁਸ਼ ਠਾਕੁਰ, ਨੀਲਮ, ਪ੍ਰਿਆ ਅਤੇ ਖੁਸ਼ੀ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।