ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
Publish Date: Mon, 23 Nov 2026 03:32 PM (IST)
Updated Date: Mon, 23 Nov 2026 03:34 PM (IST)
ਵੱਡੀ ਗਿਣਤੀ ਸੰਗਤਾਂ ਨੇ ਕੀਤਾ ਵਹਿਗੁਰੂ ਦਾ ਜਾਪ, ਗੱਤਕਾ ਜਥੇ ਨੇ ਦਿਖਾਏ ਜੌਹਰ ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਐਤਵਾਰ ਨੂੰ ਡੇਰਾ ਕਾਰ ਸੇਵਾ ਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਵਾਸੀਆਂ ਤੇ ਆਸ-ਪਾਸ ਦੇ ਪਿੰਡਾਂ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ’ਚ ਵੱਡੀ ਗਿਣਤੀ ’ਚ ਸੰਗਤ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਡੇਰਾ ਕਾਰ ਸੇਵਾ ਦੇ ਪ੍ਰਬੰਧਕ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਸਵਰਨ ਸਿੰਘ ਬਿੱਟੂ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ ਮਨੈਲੀ ਨੇ ਅਰਦਾਸ ਕੀਤੀ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਰਵਾਨਾ ਹੋਇਆ। ਖਾਲਸਾਈ ਬਾਣੇ ’ਚ ਸਜੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ। ਨਗਰ ਕੀਰਤਨ ’ਚ ਵਿਧਾਇਕ ਡਾ. ਚਰਨਜੀਤ ਸਿੰਘ, ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ, ਬੀਬੀ ਅਮਨਪ੍ਰੀਤ ਕੌਰ ਰਾਏ, ਨਗਰ ਕੌਂਸਲ ਦੇ ਸਮੂਹ ਕੌਂਸਲਰਾਂ, ਸਾਬਕਾ ਕੌਂਸਲਰਾਂ ਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਸ੍ਰੀ ਫਤਹਿਗੜ੍ਹ ਸਾਹਿਬ ਤੋਂ ਪਹੁੰਚੇ ਗਤਕਾ ਜਥੇ ਨੇ ਆਪਣੇ ਸ਼ਾਨਦਾਰ ਜੌਹਰ ਦਿਖਾ ਕੇ ਸੰਗਤ ਦਾ ਧਿਆਨ ਖਿੱਚਿਆ। ਇਸ ਮੌਕੇ ਭਾਈ ਸੇਵਕ ਸਿੰਘ ਕਵੱਲ ਦੇ ਹਜ਼ੂਰੀ ਰਾਗੀ ਜਥੇ ਤੇ ਸਕੂਲੀ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਤੇ ਸ਼ਬਦ ਗਾਇਨ ਕੀਤਾ। ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਮੁੜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਬਾਜ਼ਾਰਾਂ ’ਚ ਥਾਂ-ਥਾਂ ਸਵਾਗਤੀ ਗੇਟ ਬਣਾਏ ਗਏ ਸਨ। ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਵੱਲੋਂ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਹੈਡ ਗ੍ਰੰਥੀ ਗਿਆਨੀ ਬਲਵੀਰ ਸਿੰਘ ਚਲਾਕੀ, ਹੈਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ ਮਨੈਲੀ, ਮੈਨੇਜਰ ਭਾਈ ਦਵਿੰਦਰ ਸਿੰਘ, ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਜਥੇਦਾਰ ਜੋਗਿੰਦਰ ਸਿੰਘ ਬੰਗੀਆਂ, ਬਾਬਾ ਕੇਸਰ ਸਿੰਘ ਮਨੈਲੀ, ਸੰਤ ਸਿੰਘ ਬਡਵਾਲੀ, ਭਾਈ ਗੁਰਜੰਟ ਸਿੰਘ ਬਹਿਡਾਲੀ, ਭਾਈ ਰਾਜਵਿੰਦਰ ਸਿੰਘ ਰਾਜੂ , ਭਾਈ ਹਰਦੀਪ ਸਿੰਘ ਆਨੰਦ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ। ਨਗਰ ਕੀਰਤਨ ਦੌਰਾਨ ਐੱਸਆਈ ਅੰਗਰੇਜ਼ ਸਿੰਘ, ਏਐੱਸਆਈ ਧੰਨਾ ਸਿੰਘ ਤੇ ਏਐੱਸਆਈ ਵਿਸ਼ਾਲ ਕੁਮਾਰ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।