ਬਜੀਦਪੁਰ ਨੂੰ ਮਿਲੀ ਸਾਢੇ ਚਾਰ ਲੱਖ ਦੀ ਗ੍ਰਾਂਟ ਤੇ ਫਾਇਰ ਬ੍ਰਿਗੇਡ ਟੈਂਕਰ ਪਿੰਡ ਬਜੀਦਪੁਰ ਨੂੰ ਵਿਧਾਇਕ ਵੱਲੋਂ ਦਿੱਤੀ ਗਈ ਸਾਢੇ ਚਾਰ ਲੱਖ ਰੁਪਏ ਦੀ ਗ੍ਰਾਂਟ ਅਤੇ ਫਾ
Publish Date: Fri, 14 Aug 2026 03:37 PM (IST)
Updated Date: Fri, 14 Aug 2026 03:38 PM (IST)
ਗੁਰਮੁੱਖ ਸਿੰਘ ਸਲਾਹਪੁਰੀ, ਪੰਜਾਬੀ ਜਾਗਰਣ ਬੇਲਾ/ਬਹਿਰਾਮਪੁਰ: ਪਿੰਡ ਬਜੀਦਪੁਰ ਨੂੰ ਹਲਕਾ ਵਿਧਾਇਕ ਡਾ.ਚਰਨਜੀਤ ਸਿੰਘ ਵੱਲੋਂ ਸਾਢੇ ਚਾਰ ਲੱਖ ਰੁਪਏ ਦੀ ਗ੍ਰਾਂਟ ਅਤੇ ਫਾਇਰ ਬ੍ਰਿਗੇਡ ਟੈਂਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤ ਸਹੂਲਤ ਲਈ 10 ਲੱਖ ਰੁਪਏ ਵਾਲਾ ਕਾਰਡ, ਮੁਫਤ ਬਿਜਲੀ ਆਦਿ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਬਜੀਦਪੁਰ ਨੂੰ ਫਾਇਰ ਬ੍ਰਿਗੇਡ ਵਾਲਾ ਟੈਂਕਰ, ਸਰਕਾਰੀ ਸਕੂਲ ਕੋਲ ਸਪੀਡ ਬ੍ਰੇਕਰ ਬਣਾਉਣ ਦਾ ਐਲਾਨ ਅਤੇ ਪਿੰਡ ਦੀਆਂ ਗਲੀਆਂ-ਨਾਲੀਆਂ ਤੇ ਗੰਦੇ ਪਾਣੀ ਦੀ ਨਿਕਾਸੀ ਲਈ ਸਾਢੇ ਚਾਰ ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਪੱਖਪਾਤ ਹਰ ਇੱਕ ਪਿੰਡ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪਿੰਡ ਦੇ ਸਰਪੰਚ ਬਲਜੀਤ ਸਿੰਘ ਅਤੇ ਪੰਚਾਇਤ ਮੈਂਬਰਾਂ ਵੱਲੋਂ ਵਿਧਾਇਕ ਡਾ.ਚਰਨਜੀਤ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਤੀ ਗਈ ਗ੍ਰਾਂਟ ਨੂੰ ਪਿੰਡ ਦੇ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਖਰਚ ਕੀਤਾ ਜਾਵਗਾ। ਇਸ ਮੌਕੇ ਪੰਚਾਇਤ ਸਕੱਤਰ ਤੇਜਿੰਦਰ ਕੁਮਾਰ, ਕੁਲਵਿੰਦਰ ਸਿੰਘ ਪੰਚ, ਜਗਦੀਪ ਸਿੰਘ ਜੱਗੀ, ਜਸਵਿੰਦਰ ਸਿੰਘ ਜੱਸਾ, ਗੁਰਪ੍ਰੀਤ ਸਿੰਘ ਫਰੀਦ, ਇਕਬਾਲ ਸਿੰਘ ਜਗਤਪੁਰ, ਗੁਰਨਾਮ ਸਿੰਘ, ਜਸਵਿੰਦਰ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।