ਸਮਾਜਿਕ ਸੁਰੱਖਿਆ ਸਕੀਮਾਂ ਤੇ ਡਿਜੀਟਲ ਧੋਖਾਧੜੀ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਸਮਾਜਿਕ ਸੁਰੱਖਿਆ ਸਕੀਮਾਂ ਅਤੇ ਡਿਜੀਟਲ ਧੋਖਾਧੜੀ ਤੋਂ ਬਚਾਅ ਸਬੰਧੀ ਵਿਸ਼ਾਲ ਜਾਗਰੂਕਤਾ ਕੈਂਪ ਲਗਾਇਆ
Publish Date: Tue, 03 Nov 2026 05:26 PM (IST)
Updated Date: Tue, 03 Nov 2026 05:29 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਪਿੰਡ ਕਾਲੇਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਬੈਂਕ ਦਫ਼ਤਰ ਵੱਲੋਂ ਭਾਰਤੀ ਰਿਜ਼ਰਵ ਬੈਂਕ ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਸਕੀਮਾਂ ਅਤੇ ਡਿਜੀਟਲ ਧੋਖਾਧੜੀ ਤੋਂ ਬਚਾਅ ਸਬੰਧੀ ਵਿਸ਼ਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਪੰਕਜ ਸੇਤੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈਂਪ ਦੌਰਾਨ ਹਾਜ਼ਰ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਬੈਂਕਿੰਗ ਸੇਵਾਵਾਂ, ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਅਤੇ ਡਿਜੀਟਲ ਵਿੱਤੀ ਧੋਖਾਧੜੀ ਤੋਂ ਬਚਣ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਬੈਂਕਿੰਗ ਸੇਵਾਵਾਂ ਦੀ ਸੁਰੱਖਿਅਤ ਵਰਤੋਂ ਕਰਨ, ਸਰਕਾਰੀ ਭਲਾਈ ਸਕੀਮਾਂ ਦਾ ਲਾਭ ਉਠਾਉਣ ਅਤੇ ਆਨਲਾਈਨ ਵਿੱਤੀ ਲੈਣ-ਦੇਣ ਸਮੇਂ ਸਾਵਧਾਨ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ੍ਰੀ ਐੱਮ. ਕੇ. ਭਾਰਦਵਾਜ, ਲੀਡ ਡਿਸਟ੍ਰਿਕਟ ਮੈਨੇਜਰ , ਅੰਚਲ ਸ਼ਰਮਾ, ਡੀਡੀਐੱਮ ਅਤੇ ਭਾਰਤੀ ਰਿਜ਼ਰਵ ਬੈਂਕ ਦੇ ਐੱਲਡੀਓ ਆਲੋਕ ਰੰਜਨ ਸਮੇਤ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ, ਆਰਸੇਟੀ , ਬੀਡੀਪੀਓ ਖਰੜ ਦਫ਼ਤਰ ਦੇ ਨੁਮਾਇੰਦੇ, ਸਵੈ-ਸਹਾਇਤਾ ਸਮੂਹਾਂ ਦੇ ਮੈਂਬਰ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਹੋਏ। ਇਸ ਤੋਂ ਇਲਾਵਾ ਪਿੰਡ ਕਾਲੇਵਾਲ ਅਤੇ ਬਰੌਲੀ ਦੇ ਸਰਪੰਚਾਂ ਨੇ ਵੀ ਕੈਂਪ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਸੀਐੱਫਐੱਲ ਮਾਜਰੀ ਦੇ ਸੈਂਟਰ ਇੰਚਾਰਜ ਗੁਰਜੀਤ ਸਿੰਘ, ਫੀਲਡ ਕੋਆਰਡੀਨੇਟਰ ਸੰਤੋਸ਼ ਕੁਮਾਰੀ ਅਤੇ ਗੀਤਾ ਰਾਣੀ ਅਤੇ ਡੀਈਓ ਹਰਪ੍ਰੀਤ ਕੌਰ ਨੇ ਸਰਗਰਮ ਭੂਮਿਕਾ ਨਿਭਾਈ। ਇਸ ਕੈਂਪ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਵਿੱਤੀ ਸੇਵਾਵਾਂ ਅਤੇ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਡਿਜੀਟਲ ਧੋਖਾਧੜੀ ਤੋਂ ਸੁਚੇਤ ਰਹਿਣ ਲਈ ਪ੍ਰੇਰਿਤ ਕਰਨਾ ਸੀ।