ਜ਼ਿਲ੍ਹੇ ਦੇ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਵੱਲੋਂ ਵਿਚਾਰ-ਵਟਾਂਦਰਾ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਦੀ ਮੀਟਿੰਗ ਹੋਈ
Publish Date: Mon, 26 Oct 2026 07:06 PM (IST)
Updated Date: Mon, 26 Oct 2026 07:07 PM (IST)
ਸੰਜੀਵ ਗੌਤਮ ਤੇ ਚੇਤਨ ਕਾਲੀਆ ਦੀ ਅਗਵਾਈ ਹੇਠ ਸਮਾਜਿਕ ਮੁੱਦਿਆਂ ’ਤੇ ਕੀਤੀ ਚਰਚਾਂ ਸਰਕਾਰ ਦੀਆਂ ਯੋਜਨਾਵਾਂ ਘਰ-ਘਰ ਪਹੁੰਚਾਉਣ ਦੀ ਰਣਨੀਤੀ ਕੀਤੀ ਤਿਆਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਜ਼ਿਲ੍ਹਾ ਇੰਚਾਰਜ ਸੰਜੀਵ ਗੌਤਮ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਪ੍ਰਧਾਨ ਚੇਤਨ ਕਾਲੀਆ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਸਮਾਜਾਂ ਨਾਲ ਸਬੰਧਿਤ ਸਮੱਸਿਆਵਾਂ ਅਤੇ ਲੋਕ ਭਲਾਈ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਲਈ ਰਣਨੀਤੀ ਵੀ ਤਿਆਰ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਇੰਚਾਰਜ ਸੰਜੀਵ ਗੌਤਮ ਨੇ ਕਿਹਾ ਕਿ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਆਪਣੇ ਸਮਾਜ ਦੀਆਂ ਸਮੱਸਿਆਵਾਂ ਨੂੰ ਉਠਾਉਣ ਦੇ ਨਾਲ-ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਲੋਕਾਂ ਨੂੰ ਸਹੀ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ। ਬੋਰਡਾਂ ਦੇ ਨੁਮਾਇੰਦੇ ਆਪਣੇ ਖੇਤਰਾਂ ’ਚ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨ ਕਰਨ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਸਮਾਜਿਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਪ੍ਰਧਾਨ ਚੇਤਨ ਕਾਲੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਲੋਕਾਂ ਨਾਲ ਜੁੜ ਕੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਬੋਰਡਾਂ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਜਾਰੀ ਰੱਖੇ ਜਾਣਗੇ। ਮੀਟਿੰਗ ’ਚ ਰਾਜਪੂਤ ਬੋਰਡ ਦੇ ਚੇਅਰਮੈਨ ਰਜਿੰਦਰ ਰਾਣਾ, ਗੁੱਜਰ ਬੋਰਡ ਦੇ ਸ਼ਮਸ਼ੇਰ ਸਿੰਘ, ਸਵਰਨਕਾਰ ਬੋਰਡ ਦੇ ਸਾਹਿਲ ਕੁਮਾਰ, ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਦੀਪਕ ਸੋਨੀ, ਖੱਤਰੀ ਅਰੋੜਾ ਹਲਕਾ ਚੇਅਰਮੈਨ ਰਾਹੁਲ ਸੋਨੀ, ਸਵਰਨਕਾਰ ਬੋਰਡ ਦੇ ਸ੍ਰੀ ਅਨੰਦਪੁਰ ਸਾਹਿਬ ਹਲਕਾ ਚੇਅਰਮੈਨ ਮੁਕੇਸ਼ ਵਰਮਾ, ਰਾਜਪੂਤ ਵੈਲਫੇਅਰ ਬੋਰਡ ਦੇ ਸ੍ਰੀ ਅਨੰਦਪੁਰ ਸਾਹਿਬ ਹਲਕਾ ਚੇਅਰਮੈਨ ਕਿਰਨਦੀਪ ਰਾਣਾ, ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਰਾਕੇਸ਼ ਜਿੰਦਲ, ਗੁੱਜਰ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਅਤੇ ਹਲਕਾ ਰੂਪਨਗਰ ਦੇ ਨੁਮਾਇੰਦੇ ਅੱਛਰ ਸਿੰਘ ਪੰਮੂ ਅਤੇ ਕਾਰਤਿਕ ਕੌਸ਼ਲ ਸਮੇਤ ਹੋਰ ਮੈਂਬਰਾਂ ਨੇ ਭਾਗ ਲਿਆ।