- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਦਾ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਜ਼ਖ਼ਮੀ

ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ: ਨਜ਼ਦੀਕੀ ਪਿੰਡ ਕਾਂਝਲਾ ਵਿਖੇ ਮਕਾਨ ਦੇ ਉਤੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨਾਲ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਨੇਕ ਸਿੰਘ ਵਾਸੀ ਪਿੰਡ ਕਾਂਝਲਾ ਨੇ ਦੱਸਿਆ ਕਿ ਉਨ੍ਹਾਂ ਦੇ ਮਕਾਨ ਦੇ ਉਤੋਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਲੰਘ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਾਡੇ ਮਕਾਨ ਦੀ ਛੱਤ ਤੇ ਲੋਹੇ ਦੀ ਪੌੜੀ ਪਈ ਸੀ ਜਿਸ ਨੂੰ ਉਸ ਦਾ ਪੁੱਤਰ ਰਣਜੀਤ ਸਿੰਘ ਚੁੱਕਣ ਲੱਗਾ ਸੀ ਕਿ ਪਿਛਲੇ ਪਾਸੇ ਤੋਂ ਉਹ ਪੌੜੀ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨਾਲ ਟਕਰਾ ਗਈ ਜਿਸ ਕਾਰਨ ਮੇਰਾ ਪੁੱਤਰ ਬਿਜਲੀ ਦਾ ਕਰੰਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ। ਇਸ ਮੌਕੇ ਹਰਨੇਕ ਸਿੰਘ, ਨਾਗਰ ਸਿੰਘ, ਲਖਵਿੰਦਰ ਸਿੰਘ, ਮਲਕੀਅਤ ਸਿੰਘ, ਲਖਵੀਰ ਸਿੰਘ, ਸਰਵਣ ਸਿੰਘ, ਗੁਰਮੀਤ ਸਿੰਘ, ਹਾਕਮ ਆਦਿ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਮਕਾਨਾਂ ਦੀ ਉੱਤੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨੂੰ ਹਟਾਇਆ ਜਾਵੇ ਤਾਂ ਜੋ ਕਿਸੇ ਹੋਰ ਨਾਲ ਅਜਿਹੀ ਅਣਹੋਣੀ ਨਾ ਵਾਪਰ ਸਕੇ।