ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਮੋਰਿੰਡਾ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ
Publish Date: Mon, 09 Nov 2026 03:54 PM (IST)
Updated Date: Mon, 09 Nov 2026 03:56 PM (IST)
ਵਿਧਾਇਕ ਡਾ. ਚਰਨਜੀਤ ਸਿੰਘ ਨੇ ਕੀਤੀ ਸਿਰਕਤ, ਸੰਗਤਾਂ ਨੂੰ ਦਿੱਤੀ ਵਧਾਈ ਅਮਰਜੀਤ ਧੀਮਾਨ, ਪੰਜਾਬੀ ਜਾਗਰਣ,ਮੋਰਿੰਡਾ : ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵੱਲੋਂ ਵਿਸ਼ਵਕਰਮਾ ਭਵਨ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾ. ਚਰਨਜੀਤ ਸਿੰਘ ਤੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਪ੍ਰਤਿਮਾ ਨੂੰ ਇਸ਼ਨਾਨ ਕਰਵਾ ਕੇ, ਵਸਤਰ ਪਹਿਨਾ ਕੇ, ਹਵਨ ਪੂਜਨ ਤੇ ਝੰਡਾਰੋਹਣ (ਧਵਜਾਰੋਹਣ) ਦੀ ਰਸਮ ਅਦਾ ਕਰਕੇ ਕੀਤੀ ਗਈ। ਇਸ ਤੋਂ ਬਾਅਦ ਸ੍ਰੀ ਵਿਸ਼ਵਕਰਮਾ ਪੁਰਾਣ ਦੇ ਪਾਠ ਦਾ ਭੋਗ ਪਾਇਆ ਗਿਆ ਤੇ ਭਗਤ ਪ੍ਰਕਾਸ਼ ਪ੍ਰੇਮੀ ਨੇ ਸ੍ਰੀ ਵਿਸ਼ਵਕਰਮਾ ਜੀ ਦੀ ਉਸਤਤ ’ਚ ਭਜਨ ਗਾਇਨ ਕਰਕੇ ਸਮੁੱਚੇ ਵਾਤਾਵਰਨ ਨੂੰ ਅਧਿਆਤਮਿਕ ਬਣਾ ਦਿੱਤਾ। ਇਸ ਮੌਕੇ ’ਤੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਗਵਾਨ ਵਿਸ਼ਵਕਰਮਾ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਅੱਜ ਦੇ ਸਮੇਂ ਵੱਡੇ-ਵੱਡੇ ਬੰਨ੍ਹ, ਮਿੱਲਾਂ, ਇਮਾਰਤਾਂ, ਰੇਲ ਲਾਈਨਾਂ ਤੇ ਸੁਰੰਗਾਂ ਦੇ ਨਿਰਮਾਣ ’ਚ ਵਰਤੇ ਜਾਣ ਵਾਲੇ ਔਜ਼ਾਰ ਤੇ ਮਸ਼ੀਨਾਂ ਬਾਬਾ ਵਿਸ਼ਵਕਰਮਾ ਜੀ ਦੀ ਸ਼ਿਲਪਕਲਾ ਦੀ ਹੀ ਦੇਣ ਹਨ। ਉਹਨਾਂ ਵਿਸ਼ਵਕਰਮਾ ਭਵਨ ਲਈ ਇੱਕ ਮਦਦ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ’ਤੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸ੍ਰਿਸ਼ਟੀ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਜੀ ਨੂੰ ਨਮਨ ਕਰਦਿਆਂ ਕਿਹਾ ਕਿ ਇਸ ਸੰਸਾਰ ’ਚ ਜੋ ਵੀ ਸਿਰਜਣਾ ਹੋਈ ਹੈ, ਉਹ ਬਾਬਾ ਵਿਸ਼ਵਕਰਮਾ ਜੀ ਦੀ ਕਿਰਪਾ ਨਾਲ ਹੀ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਉਨ੍ਹਾਂ ਦੇ ਅਨੁਯਾਈਆਂ ਨੇ ਪੰਜਾਬ ਦੇ ਵਿਕਾਸ ਤੇ ਪ੍ਰਗਤੀ ’ਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦਾ ਅਸਤਰ-ਸ਼ਸਤਰ, ਔਜ਼ਾਰ, ਮਸ਼ੀਨਾਂ ਤੇ ਨਿਰਮਾਣ ਕਲਾ ’ਚ ਵੱਡਾ ਯੋਗਦਾਨ ਹੈ। ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦਾ ਸੰਦੇਸ਼ ਸਾਨੂੰ ਹੱਥੀਂ ਕਿਰਤ, ਮਿਹਨਤ ਨਾਲ ਜੀਵਨ ਬਣਾਉਣਾ, ਕਾਰੀਗਰੀ ਨਾਲ ਸਮਾਜ ਦੀ ਸੇਵਾ ਕਰਨਾ ਤੇ ਇਮਾਨਦਾਰੀ ਨਾਲ ਆਪਣੀ ਪਛਾਣ ਕਾਇਮ ਰੱਖਣਾ ਦਿਖਾਉਂਦੀ ਹੈ। ਇਸ ਮੌਕੇ ਤੇ ਉਨ੍ਹਾਂ ਐਮਪੀ ਫੰਡ ਵਿੱਚੋਂ ਵਿਸ਼ਵਕਰਮਾ ਭਵਨ ’ਚ ਸੋਲਰ ਲਾਈਟਾਂ ਲਗਾਉਣ ਲਈ 5 ਲੱਖ ਰੁਪਏ ਜਲਦੀ ਆਉਣ ਦਾ ਐਲਾਨ ਕੀਤਾ। ਇਸ ਮੌਕੇ ਪੀਸੀਏ ਐਪੈਕਸ ਕੌਂਸਲ ਦੇ ਮੈਂਬਰ ਬੀਰਦਵਿੰਦਰ ਸਿੰਘ ਬੱਲਾਂ ਨੇ ਭਗਵਾਨ ਵਿਸ਼ਵਕਰਮਾ ਜੀ ਨੂੰ ਪ੍ਰਣਾਮ ਕੀਤਾ ਤੇ ਆਏ ਹੋਏ ਸ਼ਰਧਾਲੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਵਰਨਕਾਰ ਸੰਘ ਦੇ ਪ੍ਰਧਾਨ ਮਨੀਸ਼ ਕੁਮਾਰ ਵਾਈਸ ਪ੍ਰਧਾਨ ਮਨਮੋਹਨ ਕੁਮਾਰ (ਵਿਕਰਾਂਤ ਜਵੈਲਰਜ) ਤੇ ਆਰਐਸਐਸ ਜਵੈਲਰਸ ਵੱਲੋਂ ਨੂੰ ਵਿਸ਼ੇਸ਼ ਸਹਿਯੋਗ ਦੇਣ ਲਈ ਸਭਾ ਵੱਲੋਂ ਵਿਸੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਕਾਂਗਰਸ ਦੇ ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਨਗਰ ਕੌਂਸਲ ਸਾਬਕਾ ਪ੍ਰਧਾਨ ਹਰੀਪਾਲ, ਕੌਂਸਲਰ ਅੰਮ੍ਰਿਤਪਾਲ ਸਿੰਘ ਖਟੜਾ, ਪਰਮਿੰਦਰ ਸਿੰਘ ਬਿੱਟੂ ਕੰਗ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਰਾਜੇਸ਼ ਕੁਮਾਰ ਸਿਸੋਦੀਆ, ਰਾਹੁਲ ਸ਼ਰਮਾਂ, ਸਾਬਕਾ ਚੇਅਰਮੈਨ ਐਨਪੀ ਰਾਣਾ, ਸ਼ੂਗਰ ਮਿੱਲ ਦੇ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਜਗਤਾਰ ਸਿੰਘ ਘੜੂੰਆਂ, ਬਲਾਕ ਪੰਚਾਇਤ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਫੌਜੀ ਅਮਰਾਲੀ, ਨਵਦੀਪ ਸਿੰਘ ਟੋਨੀ, ਪੀ.ਏ. ਸ੍ਰੀਚੰਦ, ਅਮਰਜੀਤ ਸਿੰਘ ਲੱਲਾ ਰੌਣੀ ਆਦਿ ਹਾਜ਼ਰ ਸਨ। ਜਦਕਿ ਸਮਾਗਮ ਦੌਰਾਨ ਡਾਕਟਰ ਨਿਰਮਲ ਧੀਮਾਨ, ਸਭਾ ਦੇ ਪ੍ਰਧਾਨ ਪਵਨ ਧੀਮਾਨ, ਸਾਬਕਾ ਪ੍ਰਧਾਨ ਹਰਮੀਤ ਸਿੰਘ ਸੱਲ੍ਹ, ਵਿਕਰਮ ਬਹਾਦਰ ਧੀਮਾਨ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਕੇਸਰ ਸਿੰਘ ਸਮਾਣਾ, ਗਿਆਨੀ ਤਜਿੰਦਰ ਸਿੰਘ, ਗੁਰਜੀਤ ਸਿੰਘ ਰੂਪਰਾਏ, ਸੰਤ ਸਿੰਘ ਸੱਤੀ ਐਲ.ਡੀ. ਮਸ਼ੀਨ, ਰਜਿੰਦਰ ਸਿੰਘ, ਬਲਵਿੰਦਰ ਸਿੰਘ, ਰਘਬੀਰ ਸਿੰਘ, ਜਸਵਿੰਦਰ ਸਿੰਘ ਟੋਨੀ, ਰਣਜੀਤ ਸਿੰਘ ਰਿੰਕਾ, ਜਗਜੀਤ ਸਿੰਘ ਰੀਹਲ, ਚਰਨਜੀਤ ਸਿੰਘ ਰੀਹਲ, ਸਤਵਿੰਦਰ ਸਿੰਘ, ਸੋਨੀ ਮੋਟਰ, ਸੰਗਤ ਸਿੰਘ ਭਾਮੀਆ, ਅਮਰੀਕ ਸਿੰਘ ਡੱਫੂ, ਗੁਰਵਿੰਦਰ ਸਿੰਘ ਗੋਗੀ, ਹਰਜੀਤ ਸਿੰਘ ਸਲ, ਹਰਜੀਤ ਸਿੰਘ ਖੱਟੜਾ, ਅਮਨਦੀਪ ਸਿੰਘ, ਸਮੇਤ ਵੱਡੀ ਸੰਖਿਆ ’ਚ ਸੰਗਤਾਂ ਤੇ ਸਭਾ ਦੇ ਮੈਂਬਰ ਮੌਜੂਦ ਸਨ।