ਬਾਰ ਐਸੋਸੀਏਸ਼ਨ, ਕਲਰਕ ਐਸੋਸੀਏਸ਼ਨ ਤੇ ਕੋਰਟ ਦੇ ਸਟਾਫ ਵੱਲੋਂ ਧਾਰਮਿਕ ਸਮਾਗਮ ਬਾਰ ਐਸੋਸੀਏਸ਼ਨ ਤੇਕਲਰਕ ਐਸੋਸੀਏਸ਼ਨ ਤੇ ਕੋਰਟ ਦੇ ਸਟਾਫ ਵੱਲੋਂ ਧਾਰਮਿਕ ਸਮਾਗਮ ਕਰਵਾਇਆ
Publish Date: Fri, 20 Nov 2026 05:05 PM (IST)
Updated Date: Fri, 20 Nov 2026 05:07 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਬਾਰ ਐਸੋਸੀਏਸ਼ਨ, ਕਲਰਕ (ਮੁਨਸ਼ੀ) ਐਸੋਸੀਏਸ਼ਨ ਤੇ ਕੋਰਟ ਦੇ ਸਮੂਹ ਸਟਾਫ ਵੱਲੋਂ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੁੱਚੇ ਅਦਾਲਤੀ ਕੰਪਲੈਕਸ ਦਾ ਮਾਹੌਲ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਰੂਹਾਨੀ ਰੰਗ ’ਚ ਰੰਗਿਆ ਗਿਆ। ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਆਮਦ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ, ਜੋ ਸਮਾਗਮ ਦਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਉਪਰੰਤ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਪਾਠ ਦੇ ਭੋਗ ਪਾਏ ਗਏ। ਸਮੂਹ ਸੰਗਤ ਨੇ ਗੁਰੂ ਚਰਨਾਂ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਧਾਰਮਿਕ ਸਮਾਗਮ ’ਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਜੀਤ ਸਿੰਘ, ਐਡੀਸ਼ਨਲ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ, ਐਡੀਸ਼ਨਲ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ, ਵਧੀਕ ਸੈਸ਼ਨ ਜੱਜ ਪ੍ਰੀਤਮਾ ਅਰੋੜਾ, ਫੈਮਿਲੀ ਕੋਰਟ ਮੋਨਿਕਾ ਗੋਇਲ, ਏਸੀਜੇਐਮ. ਰਾਹੁਲ ਗਰਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਅਮਨਦੀਪ ਕੌਰ ਔਲਖ, ਜੇਐਮਆਈਸੀ ਬਲਵਿੰਦਰ ਕੌਰ ਧਾਲੀਵਾਲ, ਖਿਆਤੀ ਗੋਇਲ, ਜੋਸ਼ਿਕਾ ਸੂਦ, ਅਨੰਨਿਆ ਰਿਸ਼ੀ, ਮਨੀਸ਼ਾ, ਕਾਮਿਨੀ ਵੀ ਨਤਮਸਤਕ ਹੋਏ। ਇਸ ਦੇ ਨਾਲ ਹੀ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਐੱਸਪੀ. ਹੈੱਡਕੁਆਰਟਰ ਹਰਸਿਮਰਤ ਸਿੰਘ ਸ਼ੇਤਰਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਸਮੇਤ ਵਕੀਲ ਭਾਈਚਾਰੇ ਦੇ ਮੈਂਬਰਾਂ ਅਤੇ ਅਦਾਲਤੀ ਕੰਪਲੈਕਸ ਦੇ ਸਟਾਫ਼ ਨੇ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ। ਸਮਾਗਮ ਵਿਖੇ ਗੁਰੂ ਕਾ ਲੰਗਰ ਵਰਤਾਇਆ ਗਿਆ ਅਤੇ ਸੰਗਤ ਨੇ ਪੰਗਤ ’ਚ ਬੈਠ ਕੇ ਲੰਗਰ ਛਕਿਆ।