ਗੁਰਦੁਆਰਾ ਸੀ ਕੋਤਵਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗੁਰਦੁਆਰਾ ਸੀ ਕੋਤਵਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ
Publish Date: Thu, 26 Nov 2026 06:52 PM (IST)
Updated Date: Thu, 26 Nov 2026 06:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,ਮੋਰਿੰਡਾ: ਡੇਰਾ ਕਾਰ ਸੇਵਾ ਮੋਰਿੰਡਾ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਨੇ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਥਿਆਂ ਨੇ ਸੰਗਤਾਂ ਨੂੰ ਅੰਮ੍ਰਿਤ ਛਕਣ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ‘ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ’ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੀਆਂ ਗਈਆਂ ਪ੍ਰਭਾਤ ਫੇਰੀਆਂ ’ਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਨੂੰ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ ਤੇ ਪ੍ਰਬੰਧਕਾਂ ਵੱਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਿੰਦਰ ਸਿੰਘ ਰੌਣੀ, ਕਰਨੈਲ ਸਿੰਘ ਜੀਤ, ਸੁਖਵਿੰਦਰ ਸਿੰਘ ਮੂੰਡੀਆਂ, ਹਰਦੀਪ ਸਿੰਘ ਅਨੰਦ, ਪ੍ਰਗਟ ਸਿੰਘ ਰੋਲੂਮਾਜਰਾ, ਜਗਨਦੀਪ ਸਿੰਘ ਅਨੰਦ, ਰਵਿੰਦਰ ਸਿੰਘ ਰਾਜੂ, ਗੁਰਮੁਖ ਸਿੰਘ, ਸ਼ੇਰ ਸਿੰਘ ਡੂਮਛੇੜੀ, ਨਵਤੇਜ ਸਿੰਘ ਫ਼ਤਿਹਪੁਰ, ਗੁਰਮੁਖ ਸਿੰਘ, ਜੋਗਿੰਦਰ ਸਿੰਘ ਬੰਗੀਆਂ, ਸੋਹਣ ਸਿੰਘ ਸਮਾਣਾ ਕਲਾਂ, ਬੀਬੀ ਕਰਮਜੀਤ ਕੌਰ, ਬੀਬੀ ਅਮਨਦੀਪ ਕੌਰ, ਭਾਈ ਸਿਮਰਨਜੀਤ ਸਿੰਘ ਢੋਲਣਮਾਜਰਾ, ਜਸਵੀਰ ਸਿੰਘ, ਭਾਈ ਕਰਮਜੀਤ ਸਿੰਘ, ਜੱਸੀ, ਪੰਮਾ ਤੇ ਸੁਰਜੀਤ ਸਿੰਘ ਸਮੇਤ ਅਨੇਕਾਂ ਪਤਵੰਤੇ ਸੱਜਣ ਹਾਜ਼ਰ ਸਨ।