ਪਲਾਸਟਿਕ ਪ੍ਰਦੂਸ਼ਣ ਵਿਸ਼ੇ ’ਤੇ ਸੈਮੀਨਾਰ ਸਰਕਾਰੀ ਸ਼ਿਵਾਲਿਕ ਕਾਲਜ, ਨਯਾ ਨੰਗਲ ਵਿਖੇ ਪਲਾਸਟਿਕ ਪ੍ਰਦੂਸ਼ਣ ਵਿਸ਼ੇ ’ਤੇ ਸੈਮੀਨਾਰ ਕਰਵਾਇਆ
Publish Date: Wed, 11 Nov 2026 05:39 PM (IST)
Updated Date: Wed, 11 Nov 2026 05:42 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਸਰਕਾਰੀ ਸ਼ਿਵਾਲਿਕ ਕਾਲਜ, ਨਯਾ ਨੰਗਲ ਵਿਖੇ ਪ੍ਰਿੰਸੀਪਲ ਨਵਦੀਪ ਸਿੰਘ ਦੀ ਯੋਗ ਅਗਵਾਈ ਅਧੀਨ ਕਾਲਜ ਦੇ ਜੁਆਲੋਜੀ ਵਿਭਾਗ ਦੀ ਜੁਆਲੋਜੀ ਸੁਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਪਲਾਸਟਿਕ ਪ੍ਰਦੂਸ਼ਣ ਦੇ ਗੰਭੀਰ ਪ੍ਰਭਾਵਾਂ ਤੇ ਇਸ ਦੀ ਰੋਕਥਾਮ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਪਲਾਸਟਿਕ ਪ੍ਰਦੂਸ਼ਣ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਡਾ. ਗੁਲਜੀਤ ਸਿੰਘ ਚੱਠਾ, ਸੇਵਾਮੁਕਤ ਐਸੋਸੀਏਟ ਪ੍ਰੋਫੈਸਰ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਪਲਾਸਟਿਕ ਦੀ ਵਧ ਰਹੀ ਵਰਤੋਂ ਕਾਰਨ ਵਾਤਾਵਰਣ, ਜਲ ਸਰੋਤਾਂ, ਜੀਵ-ਜੰਤੂਆਂ ਅਤੇ ਮਨੁੱਖੀ ਸਿਹਤ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ, ਪਲਾਸਟਿਕ ਦੀ ਮੁੜ ਵਰਤੋਂ ਅਤੇ ਰੀਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਸੈਮੀਨਾਰ ਦੌਰਾਨ ਮੰਚ ਦਾ ਸੰਚਾਲਨ ਜ਼ੂਆਲੋਜੀ ਵਿਭਾਗ ਦੇ ਮੁੱਖੀ ਪ੍ਰੋਫੈਸਰ ਗੁਰਮੀਤ ਕੌਰ ਨੇ ਬਾਖੂਬੀ ਕੀਤਾ। ਉਨ੍ਹਾਂ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ’ਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਸੈਮੀਨਾਰ ’ਚ ਡਾ. ਕਮਲੇਸ਼ ਕੁਮਾਰੀ ਦੀਕਸ਼ਾ,ਡਾ.ਬਿੰਦੂ ਸ਼ਰਮਾ ਮਿਸ.ਰਿੰਪੀ ਸ਼ਾਮਿਲ ਸਨ।