- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ 13 ਫਰਵਰੀ ਨੂੰ ਲੱਗੇਗਾ ਖੇਡਾਂ ਦਾ ਮੇਲਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੇਲਾ/ਬਹਿਰਾਮਪੁਰ : ਪ੍ਰਿੰਸੀਪਲ ਡਿੰਪਲ ਢਿੱਲੋਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਸੰਸਥਾ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਖੇਡ ਮੇਲਾ 13 ਫਰਵਰੀ, 2027 ਨੂੰ ਬੜੇ ਉਤਸ਼ਾਹਜਨਕ ਮਾਹੌਲ ’ਚ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਇਸ ਖੇਡ ਮੇਲੇ ਦੌਰਾਨ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਦਿਲਚਸਪ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ’ਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਖੇਡ ਭਾਵਨਾ ਵਰਗੇ ਗੁਣ ਪੈਦਾ ਕਰਨ ਦਾ ਯਤਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਬਾਲ ਦਿਵਸ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਖੇਡ ਮੇਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸਮੂਹ ਮਾਪਿਆਂ, ਇਲਾਕੇ ਦੇ ਪੰਚਾਂ-ਸਰਪੰਚਾਂ, ਪਤਵੰਤੇ ਸੱਜਣਾਂ ਅਤੇ ਇਲਾਕਾ ਨਿਵਾਸੀਆਂ ਨੂੰ ਖੇਡ ਮੇਲੇ ’ਚ ਵੱਧ ਤੋਂ ਵੱਧ ਗਿਣਤੀ ’ਚ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ।