ਚੰਨੀ ਦੀ ਰਿਹਾਇਸ਼ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਚੰਨੀ ਦੀ ਰਿਹਾਇਸ਼ ਵਿਖੇ ਤਿੰਨ ਰੋਜ਼ਾ ਮੁਫਤ ਅੱਖਾਂ ਦੀ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ
Publish Date: Thu, 15 Oct 2026 03:09 PM (IST)
Updated Date: Thu, 15 Oct 2026 03:12 PM (IST)
2486 ਮਰੀਜ਼ਾਂ ਦਾ ਚੈੱਕਅਪ, 485 ਅਪ੍ਰੇਸ਼ਨ ਲਈ ਚੋਣ ਅਤੇ 2000 ਦੇ ਕਰੀਬ ਐਨਕਾਂ ਵੰਡੀਆਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਰ ਸਾਲ ਦੀ ਤਰ੍ਹਾਂ ਆਪਣੀ ਮੋਰਿੰਡਾ ਰਿਹਾਇਸ਼ ਵਿਖੇ ਤਿੰਨ ਰੋਜ਼ਾ ਮੁਫ਼ਤ ਅੱਖਾਂ ਦਾ ਚੈੱਕ ਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿਚ ਹਲਕਾ ਸ੍ਰੀ ਚਮਕੌਰ ਸਾਹਿਬ ਦੇ 2486 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਲੁਠੇੜੀ ਅਤੇ ਸ਼ਹਿਰੀ ਪ੍ਰਧਾਨ ਰਾਹੁਲ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ ਗਿਆਨੀ ਹਰਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ ਇਸ ਕੈਂਪ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨਾਲ ਗੱਲਬਾਤ ਕਰਦਿਆ ਉਨਾਂ ਦਾ ਹਾਲ ਚਾਲ ਪੁੱਛਿਆ ਅਤੇ ਭਵਿੱਖ ਵਿਚ ਵੀ ਇਸ ਕੈਂਪ ਨੂੰ ਜਾਰੀ ਰੱਖਣ ਦਾ ਭਰੋਸਾ ਦਿੱਤਾ, ਇਸ ਮੌਕੇ ਚੰਨੀ ਨੇ ਕਿਹਾ ਕਿ ਇਸ ਕੈਂਪ ਦੀ ਮਨਸ਼ਾ ਰਾਜਨੀਤੀ ਨਹੀਂ ਹੈ ਸਗੋਂ ਇਹ ਸੇਵਾ ਕਰਕੇ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਖੁਸ਼ੀ ਮਿਲਦੀ ਹੈ। ਇਸ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 2486 ਮਰੀਜ਼ਾਂ ਦਾ ਮੁਫ਼ਤ ਚੈਕਅਪ ਕੀਤਾ ਗਿਆ ਅਤੇ 485 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਚੁਣਿਆ ਗਿਆ ਜਦਕਿ 2000 ਦੇ ਕਰੀਬ ਮਰੀਜ਼ਾਂ ਨੂੰ ਐਨਕਾਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਮਰੀਜ਼ਾਂ ਨੂੰ ਲੈ ਕੇ ਆਉਣ ਤੇ ਛੱਡਣ ਲਈ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਜਦਕਿ ਕੈਂਪ ਦੌਰਾਨ ਮਰੀਜਾਂ ਦੇ ਖਾਣ-ਪੀਣ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜਿਲਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ, ਜਿਲਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ ਅਤੇ ਨਰਿੰਦਰ ਸਿੰਘ ਮਾਵੀ, ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸੰਧੂ, ਜਗਦੀਪ ਸਿੰਘ ਢੀਂਡਸਾ, ਚੇਅਰਮੈਨ ਖੁਸ਼ਹਾਲ ਸਿੰਘ ਦਤਾਰਪੁਰ, ਕੌਂਸਲਰ ਮਨਦੀਪ ਸਿੰਘ ਬਾਜਵਾ, ਕੌਂਸਲਰ ਸੁਰਿੰਦਰ ਕੌਰ, ਕੌਂਸਲਰ ਰਜੇਸ਼ ਕੁਮਾਰ ਸੁਸ਼ੋਧੀਆ,ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਠੇਕੇਦਾਰ ਬਲਵੀਰ ਸਿੰਘ ਲਾਲਾ, ਹਰਜੋਤ ਸਿੰਘ ਢੰਗਰਾਲੀ, ਬਲਜਿੰਦਰ ਸਿੰਘ ਸਹੇੜੀ, ਨਵਤੇਜ ਸਿੰਘ ਸਹੇੜੀ, ਜਗਰੂਪ ਸਿੰਘ ਅਰਨੋਲੀ, ਸਰਪੰਚ ਗੁਰਜੀਤ ਸਿੰਘ ਮੰਡਾਂ, ਹਰਪਾਲ ਸਿੰਘ ਬਮਨਾੜਾ, ਇਕਬਾਲ ਸਿੰਘ ਡੂਮਛੇੜੀ, ਸਨੀ ਭੂਮਕ, ਬੋਬਾ ਕਾਈਨੋਰ, ਲੱਲਾ ਰੌਣੀ,ਜਗਤਾਰ ਸਿੰਘ ਅਰਨੋਲੀ ਆਦਿ ਹਾਜ਼ਰ ਸਨ।