ਆਮ ਆਦਮੀ ਪਾਰਟੀ ਨੇ ਰਜਿੰਦਰ ਸਿੰਘ ਨੂੰ ਲਗਾਇਆ ਸਿਟੀ ਪ੍ਰਧਾਨ
ਆਮ ਆਦਮੀ ਪਾਰਟੀ ਨੇ ਰਜਿੰਦਰ ਸਿੰਘ ਨੂੰ ਲਗਾਇਆ ਸਿਟੀ ਪ੍ਰਧਾਨ
Publish Date: Thu, 27 Aug 2026 05:54 PM (IST)
Updated Date: Thu, 27 Aug 2026 05:55 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਆਮ ਆਦਮੀ ਪਾਰਟੀ ਵੱਲੋਂ ਰਜਿੰਦਰ ਸਿੰਘ ਨੂੰ ਸ੍ਰੀ ਚਮਕੌਰ ਸਾਹਿਬ ਦਾ ਸਿਟੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ.ਚਰਨਜੀਤ ਸਿੰਘ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਸਿਰੋਾਓ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪ ਦੇ 2012 ਤੋਂ ਫਾਊਂਡਰ ਮੈਂਬਰ ਹਨ ਅਤੇ ਉਨ੍ਹਾਂ ਨੇ ਪਾਰਟੀ ਲਈ ਲੰਮੇ ਸਮੇਂ ਤੋਂ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਸਮਰਪਿਤ ਅਤੇ ਮਿਹਨਤੀ ਵਰਕਰ ਨੂੰ ਇਹ ਜ਼ਿੰਮੇਵਾਰੀ ਸੌਂਪਣਾ ਖੁਸ਼ੀ ਦੀ ਗੱਲ ਹੈ। ਇਸ ਮੌਕੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਰਜਿੰਦਰ ਸਿੰਘ ਨੇ ਹਲਕਾ ਵਿਧਾਇਕ, ਆਪ ਦੀ ਸਮੁੱਚੀ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜਦੋਂ ਤੋਂ ਆਪਣਾ ਸਫ਼ਰ ਸ਼ੁਰੂ ਕੀਤਾ, ਉਹ ਉਸ ਸਮੇਂ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ। ਉਸ ਸਮੇਂ ਪਾਰਟੀ ਦਾ ਬੂਥ ਲਗਾਉਣ ਜਾਂ ਪਾਰਟੀ ਦੀ ਟੋਪੀ ਪਹਿਨਣ ਤੋਂ ਵੀ ਕਈ ਲੋਕ ਝਿਜਕਦੇ ਸਨ, ਪ੍ਰੰਤੂ ਉਨ੍ਹਾਂ ਨੇ ਪਾਰਟੀ ਦੀ ਵਿਚਾਰਧਾਰਾ ਨਾਲ ਜੁੜ ਕੇ ਲਗਾਤਾਰ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।